ਪੰਜਾਬ ‘ਚ ਸ਼ਰਾਬ ਕੀਤੀ ਸਸਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਨੇ ਅੱਜ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਪਬਲਿਕ ਸਰਵਿਸਿਜ਼ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਦੌਰਾਨ ਕੈਬਨਿਟ ਨੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਇਕ ਸਬ-ਕਮੇਟੀ ਕਾਇਮ ਕਰਨ ਦਾ ਵੀ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਹ ਨਵਾਂ ਕਾਨੂੰਨ ਪੰਜਾਬ ਸੇਵਾ ਦੇ ਅਧਿਕਾਰ ਕਾਨੂੰਨ, 2011 ਨੂੰ ਰੱਦ ਕਰੇਗਾ। ਪੰਜਾਬ ਕੈਬਨਿਟ ਨੇ ਸ਼ਰਾਬ ਪੀਣ ਵਾਲਿਆਂ ਨੂੰ ਥੋੜ੍ਹੀ ਰਾਹਤ ਦਿੱਤੀ ਹੈ। ਕਿਉਂਕਿ ਸਰਕਾਰ ਨੇ ਸ਼ਰਾਬ ਦੀਆਂ ਕੀਮਤਾਂ 18 ਤੋਂ 20 ਫੀਸਦੀ ਘਟਾਉਣ ਦਾ ਫੈਸਲਾ ਕੀਤਾ ਹੈ।
ਪ੍ਰਸ਼ਾਸਕੀ ਸੁਧਾਰਾਂ ‘ਤੇ ਸਬ-ਕਮੇਟੀ ਬਾਰੇ ਦੱਸਿਆ ਗਿਆ ਕਿ ਸਬ-ਕਮੇਟੀ ਨੂੰ ਕਮਿਸ਼ਨ ਦੀਆਂ ਸਿਫਾਰਸ਼ਾਂ ਬਾਰੇ ਅੰਤਮ ਫੈਸਲਾ ਲੈਣ ਦਾ ਅਧਿਕਾਰ ਹੋਵੇਗਾ। ਜੇਕਰ ਕਮੇਟੀ ਚਾਹੇ ਤਾਂ ਵਿਆਪਕ ਸਲਾਹ-ਮਸ਼ਵਰਾ ਅਤੇ ਅੰਤਮ ਨਿਰਣਾ ਲੈਣ ਲਈ ਕੋਈ ਵੀ ਮਾਮਲਾ ਮੰਤਰੀ ਮੰਡਲ ਕੋਲ ਪੇਸ਼ ਕਰ ਸਕਦੀ ਹੈ। ਇਸ ਸਬ-ਕਮੇਟੀ ਦੀ ਅਗਵਾਈ ਮੁੱਖ ਮੰਤਰੀ ਕਰਨਗੇ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …