Breaking News
Home / ਭਾਰਤ / ਸੁਪਰੀਮ ਕੋਰਟ ਵਿਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ‘ਤੇ ਹੋਈ ਸੁਣਵਾਈ

ਸੁਪਰੀਮ ਕੋਰਟ ਵਿਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ‘ਤੇ ਹੋਈ ਸੁਣਵਾਈ

ਸੁਪਰੀਮ ਕੋਰਟ ਨੇ ਸਾਰੀਆਂ ਦਖ਼ਲਅੰਦਾਜ਼ੀ ਪਟੀਸ਼ਨਾਂ ਕੀਤੀਆਂ ਰੱਦ
ਅਯੁੱਧਿਆ/ਬਿਊਰੋ ਨਿਊਜ਼
ਅਯੁੱਧਿਆ ਵਿਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਦਾ ਮਾਮਲਾ ਦੇਸ਼ ਦਾ ਸਭ ਤੋਂ ਵਿਵਾਦਪੂਰਨ ਅਤੇ ਪੁਰਾਣਾ ਮਾਮਲਾ ਹੈ। ਪਰ ਹੁਣ ਜਦੋਂ ਇਸ ਮਾਮਲੇ ਨੇ ਸਿਆਸੀ ਰੰਗ ਲੈ ਲਿਆ ਹੈ ਤਾਂ ਮੰਦਿਰ-ਮਸਜਿਦ ਦੇ ਦਰਵਾਜ਼ਿਆਂ ‘ਚੋਂ ਨਿਕਲ ਕੇ ਇਹ ਵਿਵਾਦ ਅਦਾਲਤ ਦੇ ਦਰਵਾਜ਼ੇ ਤੱਕ ਪਹੁੰਚ ਗਿਆ ਹੈ। ਸੁਪਰੀਮ ਕੋਰਟ ਵਿਚ ਇਸ ਵਿਵਾਦਤ ਮਾਮਲੇ ਦੀ ਅੱਜ ਸੁਣਵਾਈ ਹੋਈ, ਜਿਸ ਵਿਚ ਅਦਾਲਤ ਨੇ ਇਕ ਅਹਿਮ ਫੈਸਲਾ ਲਿਆ ਹੈ।
ਸੁਪਰੀਮ ਕੋਰਟ ਨੇ ਇਹ ਆਦੇਸ਼ ਦਿੱਤਾ ਹੈ ਕਿ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਦੇ ਫੈਸਲੇ ਲਈ ਹੁਣ ਸਿਰਫ ਮੂਲ ਧਿਰਾਂ ਨੂੰ ਹੀ ਸੁਣਿਆ ਜਾਵੇਗਾ ਅਤੇ ਗੈਰ-ਸਬੰਧਿਤ ਵਿਅਕਤੀਆਂ ਦੀ ਦਖ਼ਲਅੰਦਾਜ਼ੀ ਰੱਦ ਕਰ ਦਿੱਤੀ ਜਾਵੇਗੀ। ਸੁਪਰੀਮ ਕੋਰਟ ਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਵਿਚ ਦਖ਼ਲਅੰਦਾਜ਼ੀ ਕਰਨ ਵਾਲੀਆਂ ਸਾਰੀਆਂ 32 ਅੰਤਰਿਮ ਅਰਜ਼ੀਆਂ ਨੂੰ ਖਾਰਜ ਕਰ ਦਿੱਤਾ ਹੈ।

Check Also

ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ

ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …