ਪਾਕਿਸਤਾਨ ਤੋਂ ਭਾਰਤ ਪਹੁੰਚੀ ਸੀ ਇਹ ਹੈਰੋਇਨ
ਤਰਨਤਾਰਨ/ਬਿਊਰੋ ਨਿਊਜ਼
ਬੀਐਸਐਫ ਨੇ ਤਰਨਤਾਰਨ ਦੇ ਅਮਰਕੋਟ ਸੈਕਟਰ ਵਿਚੋਂ 9 ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਪਾਕਿਸਤਾਨ ਤੋਂ ਭਾਰਤ ਪਹੁੰਚੀ ਹੈ। ਬੀਐਸਐਫ ਨੇ ਤਰਨਤਾਰਨ ਦੀ ਸਰਹੱਦ ‘ਤੇ ਗਸ਼ਤ ਦੌਰਾਨ ਬਲਬੀਰ ਸਿੰਘ ਨਾਮ ਦੇ ਵਿਅਕਤੀ ਨੂੰ 9 ਪੈਕਟ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਤਲਾਸ਼ੀ ਦੌਰਾਨ ਬਲਬੀਰ ਸਿੰਘ ਕੋਲੋਂ ਇੱਕ ਪਿਸਤੌਲ ਤੇ 25 ਗੋਲੀਆਂ ਵੀ ਮਿਲੀਆਂ ਹਨ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਨਸ਼ਾ ਤਸਕਰ ਖੜ੍ਹੀ ਫ਼ਸਲ ਦੀ ਆੜ ਵਿਚ ਨਸ਼ੇ ਦੀ ਤਸਕਰੀ ਕਰ ਰਹੇ ਹਨ। ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਜ਼ਬਤ ਕੀਤੀ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 45 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਤੌਰ ‘ਤੇ ਹਿਲਜੁੱਲ ਦਿਖਣ ‘ਤੇ ਜਵਾਨਾਂ ਦੀ ਟੁਕੜੀ ਨੇ ਮੁਲਜ਼ਮ ਨੂੰ ਗ੍ਰਿਫਤ ਵਿਚ ਲੈ ਕੇ ਤਲਾਸ਼ੀ ਕੀਤੀ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …