ਕੈਪਟਨ ਅਮਰਿੰਦਰ ਨੇ ਕਿਹਾ, ਮੋਟਰਾਂ ‘ਤੇ ਮੀਟਰ ਜ਼ਰੂਰ ਲੱਗਣਗੇ, ਪਰ ਬਿੱਲ ਨਹੀਂ ਆਊਗਾ
ਨਕੋਦਰ/ਬਿਊਰੋ ਨਿਊਜ਼
ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਪੰਜਾਬ ਸਰਕਾਰ ਨੇ ਅੱਜ ਨਕੋਦਰ ਵਿੱਚ ਦੂਜਾ ਸੂਬਾ ਪੱਧਰੀ ਸਮਾਗਮ ਰੱਖਿਆ ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਕਰੀਬਨ 30,365 ਕਿਸਾਨਾਂ ਨੂੰ 200 ਕਰੋੜ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਮੋਟਰਾਂ ਉੱਤੇ ਮੀਟਰ ਲਗਾਉਣ ਅਤੇ ਫਿਰ ਬਾਅਦ ਵਿੱਚ ਬਿਲ ਲਾਗੂ ਕਰਨ ਦੀਆਂ ਗੱਲਾਂ ਕਾਰਨ ਉਨ੍ਹਾਂ ਦੀ ਸਰਕਾਰ ਦੀ ਅਲੋਚਨਾ ਹੋ ਰਹੀ ਹੈ ਪਰ ਉਹ ਵਾਅਦਾ ਕਰਦੇ ਹਨ ਕਿ ਉਹ ਮੋਟਰਾਂ ਉੱਤੇ ਮੀਟਰ ਤਾਂ ਲਗਾਉਣਗੇ ਪਰ ਬਿਲ ਲਾਗੂ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੋਟਰਾਂ ਉੱਤੇ ਮੀਟਰ ਸਿਰਫ਼ ਅਜ਼ਮਾਇਸ਼ ਲਈ ਲਗਾਏ ਜਾ ਰਹੇ ਹਨ। ਇਸ ਤੋਂ ਬਿਨਾ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸਾਨਾਂ ਦੀ ਮਾੜੀ ਹਾਲਤ ਲਈ ਜਿੰਮੇਵਾਰ ਠਹਿਰਾਇਆ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਖੂਬ ਰਗੜੇ ਲਾਏ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ।
Check Also
ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਕੀਤੀ ਦਾਇਰ
ਗਣਤੰਤਰ ਦਿਵਸ ਦੀ ਪਰੇਡ ਅਤੇ ਸੈਸ਼ਨ ’ਚ ਸ਼ਾਮਲ ਹੋਣ ਦੀ ਮੰਗੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : …