ਮੱਧ ਪ੍ਰਦੇਸ਼ ਅਤੇ ਰਾਜਸਥਾਨ ‘ਚ ਵੀ ਅਜਿਹਾ ਸਖਤ ਕਾਨੂੰਨ
ਪਾਣੀਪਤ/ਬਿਊਰੋ ਨਿਊਜ਼
ਮੱਧ ਪ੍ਰਦੇਸ਼, ਰਾਜਸਥਾਨ ਤੋਂ ਬਾਅਦ ਹਰਿਆਣਾ ਸਰਕਾਰ ਨੇ ਅੱਜ ਉਸ ਕਾਨੂੰਨ ‘ਤੇ ਮੋਹਰ ਲਗਾ ਦਿੱਤੀ, ਜਿਸ ਤਹਿਤ 12 ਸਾਲ ਜਾਂ ਉਸ ਤੋਂ ਘੱਟ ਉਮਰ ਦੀ ਲੜਕੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਅਪਰਾਧੀਆਂ ਦੇ ਮਨਾਂ ਵਿਚ ਡਰ ਪੈਦਾ ਹੋਵੇਗਾ ਅਤੇ ਲੜਕੀਆਂ ਨਾਲ ਹੋ ਰਹੇ ਅਪਰਾਧਾਂ ਵਿਚ ਕਮੀ ਆਵੇਗੀ। ਇਸ ਤੋਂ ਬਾਅਦ ਹੁਣ ਮਹਾਰਾਸ਼ਟਰ ਅਤੇ ਕਰਨਾਟਕ ਸਰਕਾਰ ਵੀ ਅਜਿਹਾ ਕਾਨੂੰਨ ਬਣਾਉਣ ਦੀ ਤਿਆਰੀ ਵਿਚ ਹੈ।
Check Also
ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ
ਜੇਕਰ ਪਾਬੰਦੀ ਲਾਉਣੀ ਹੈ ਤਾਂ ਓਟੀਟੀ ਪਲੇਟਫਾਰਮ ‘ਤੇ ਪ੍ਰਸਾਰਿਤ ਹੋ ਰਹੇ ਸਾਰੇ ਪਾਕਿਸਤਾਨੀ ਕੰਟੈਂਟ ‘ਤੇ …