23.7 C
Toronto
Tuesday, August 4, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ ਕਈ ਸੂਬਿਆਂ 'ਚ ਲਾਏ ਪਾਰਟੀ ਦੇ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਨੇ ਕਈ ਸੂਬਿਆਂ ‘ਚ ਲਾਏ ਪਾਰਟੀ ਦੇ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਪੂਰੇ ਦੇਸ਼ ‘ਚ ਪੈਰ ਪਸਾਰਨ ਲੱਗਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸੀਨੀਅਰ ਆਗੂਆਂ ਨੂੰ ਵੱਖ-ਵੱਖ ਸੂਬਿਆਂ ਦੀ ਇੰਚਾਰਜੀ ਦੀ ਜ਼ਿੰਮੇਵਾਰੀ ਦਿੱਤੀ ਹੈ। ਸੁਖਬੀਰ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਲੀ ਤੇ ਸਿਕੰਦਰ ਸਿੰਘ ਮਲੂਕਾ ਨੂੰ ਰਾਜਸਥਾਨ ‘ਚ ਪਾਰਟੀ ਦਾ ਇੰਚਾਰਜ ਬਣਾਇਆ ਹੈ। ਬਿਕਰਮ ਸਿੰਘ ਮਜੀਠੀਆ ਨੂੰ ਜੰਮੂ ਕਸ਼ਮੀਰ ‘ਚ ਜ਼ਿੰਮੇਵਾਰੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਛੱਤੀਸਗੜ੍ਹ, ਬਿਹਾਰ, ਪੱਛਮੀ ਬੰਗਾਲ ਤੇ ਤਾਮਿਲਨਾਡੂ ਰਾਜਾਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸੇ ਤਰ੍ਹਾਂ ਅਕਾਲੀ ਦਲ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਝਾਰਖੰਡ ਤੇ ਮੱਧ ਪ੍ਰਦੇਸ਼ ਦਾ ਇੰਚਾਰਜ ਥਾਪਿਆ ਗਿਆ ਹੈ। ਜੀਕੇ ਤੇ ਸਿਰਸਾ ਨੂੰ ਮਹਾਰਾਸ਼ਟਰ ਦੀ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕੁਲਦੀਪ ਸਿੰਘ ਭੋਗਲ ਨੂੰ ਉੱਤਰ ਪ੍ਰਦੇਸ਼ ਤੇ ਕੁਲਵੰਤ ਸਿੰਘ ਬਾਠ ਨੂੰ ਹਿਮਾਚਲ ਪ੍ਰਦੇਸ਼ ਦਾ ਪਾਰਟੀ ਇੰਚਾਰਜ ਬਣਾਇਆ ਹੈ।

RELATED ARTICLES
POPULAR POSTS