ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਵਸ ਵਜੋਂ ਮਨਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਮੀਟਿੰਗ ਤੋਂ ਬਾਅਦ ਐੱਸ.ਜੀ.ਪੀ.ਸੀ ਨੇ ਵਾਤਾਵਰਨ ਦੇ ਹੱਕ ਵਿਚ ਕਦਮ ਪੁੱਟਦਿਆਂ 1 ਅਪ੍ਰੈਲ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਚ ਪ੍ਰਸਾਦ ਲਈ ਵਰਤੇ ਜਾਂਦੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹੁਣ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਮੱਕੀ ਤੇ ਆਲੂ ਸਟਾਰਜ ਤੋਂ ਬਣੇ ਲਿਫ਼ਾਫ਼ਿਆਂ ਦੀ ਵਰਤੋਂ ਹੋਵੇਗੀ।
ਐਸਜੀਪੀਸੀ ਵਲੋਂ ਅੱਜ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਵਸ ਵਜੋਂ ਮਨਾਇਆ ਗਿਆ। ਇਸ ਪਵਿਤੱਰ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਪਾਏ ਗਏ ਤੇ ਇਲਾਹੀ ਗੁਰਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਵਾਤਾਵਰਣ ਨੂੰ ਮੁੱਖ ਰੱਖਦਿਆਂ ਕਈ ਪੌਦੇ ਵੀ ਲਾਏ ਗਏ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …