Breaking News
Home / ਪੰਜਾਬ / ਆਮ ਆਦਮੀ ਪਾਰਟੀ ਵਲੋਂ ਵਿਆਹਾਂ ‘ਤੇ ਖਰਚੇ ਘੱਟ ਕਰਨ ਲਈ ਹੰਭਲਾ

ਆਮ ਆਦਮੀ ਪਾਰਟੀ ਵਲੋਂ ਵਿਆਹਾਂ ‘ਤੇ ਖਰਚੇ ਘੱਟ ਕਰਨ ਲਈ ਹੰਭਲਾ

ਕੰਵਰ ਸੰਧੂ ਨੇ ਪ੍ਰਾਈਵੇਟ ਬਿੱਲ ਕੀਤਾ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੋਣ ਵਾਲੇ ਵਿਆਹਾਂ ਦੇ ਖ਼ਰਚੇ ਨੂੰ ਘੱਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਅਗਾਮੀ ਬਜਟ ਸੈਸ਼ਨ ਵਿੱਚ ਪ੍ਰਾਈਵੇਟ ਮੈਂਬਰ ਬਿੱਲ ਨੂੰ ਪੇਸ਼ ਕੀਤਾ ਹੈ। ਇਹ ਬਿੱਲ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪੇਸ਼ ਕੀਤਾ ਹੈ। ਇਸ ਬਿੱਲ ਦੀ ਕਾਪੀ ਪਿਛਲੇ ਹਫ਼ਤੇ ਸਕੱਤਰ ਵਿਧਾਨ ਸਭਾ ਨੂੰ ਭੇਜੀ ਗਈ ਸੀ। ਹੁਣ ਇਹ ਵੇਖਣਾ ਹੋਵੇਗਾ ਕਿ ਇਸ ਨੂੰ ਸੈਸ਼ਨ ਵਿਚ ਲਿਆਂਦਾ ਜਾਵੇਗਾ ਜਾਂ ਨਹੀਂ।
ਕੰਵਰ ਸੰਧੂ ਵੱਲੋਂ ਪੇਸ਼ ਕੀਤੇ ਗਏ ਖਰੜੇ ਅਨੁਸਾਰ ਵਿਆਹੇ ਜਾਣ ਵਾਲੇ ਲੜਕਾ-ਲੜਕੀ ਪਰਿਵਾਰਾਂ ਦੇ 51-51 ਮਹਿਮਾਨ ਵਿਆਹ ਵਿੱਚ ਸ਼ਾਮਲ ਹੋਣ ਤੇ ਸ਼ਾਕਾਹਾਰੀ ਤੇ ਮਾਸਾਹਾਰੀ ਪਕਵਾਨ ਤਿੰਨ ਤੋਂ ਵੱਧ ਨਾ ਹੋਣ। ਬਿੱਲ ਅਨੁਸਾਰ ਵਿਆਹ ਸਮਾਗਮ ਦੌਰਾਨ ਸ਼ਰਾਬ ਉੱਤੇ ਸੰਪੂਰਨ ਪਾਬੰਦੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿੱਲ ਵਿੱਚ ਇਹ ਵੀ ਸਿਫ਼ਾਰਸ਼ ਕੀਤੀ ਗਈ ਹੈ ਕਿ ਜੇਕਰ ਕੋਈ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Check Also

ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਨੂੰ ਸੌਂਪੀ ਰਿਪੋਰਟ

ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ …