Breaking News
Home / ਭਾਰਤ / ਭਾਰਤ ਨੇ ਸੰਯੁਕਤ ਰਾਸ਼ਟਰ ਨੂੰ ਕਿਹਾ ਮਸੂਦ ਪਠਾਨਕੋਟ ਹਮਲੇ ਦਾ ਹੈਂਡਲਰ

ਭਾਰਤ ਨੇ ਸੰਯੁਕਤ ਰਾਸ਼ਟਰ ਨੂੰ ਕਿਹਾ ਮਸੂਦ ਪਠਾਨਕੋਟ ਹਮਲੇ ਦਾ ਹੈਂਡਲਰ

logo-2-1-300x105-3-300x105ਨਵੀਂ ਦਿੱਲੀ: ਭਾਰਤ ਨੇ ਸੰਯੁਕਤ ਰਾਸ਼ਟਰ ਨੂੰ ਦੱਸਿਆ ਹੈ ਕਿ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਪਠਾਨਕੋਟ ਏਅਰਬੇਸ ‘ਤੇ ਹਮਲਾ ਕਰਨ ਵਾਲੇ ਹੈਂਡਲਰਸ ਵਿਚੋਂ ਇਕ ਹੈ। ਇਸ ਅੱਤਵਾਦੀ ਸੰਗਠਨ ਨੂੰ ਹਥਿਆਰ ਅਤੇ ਸਿਖਲਾਈ ਤਾਲਿਬਾਨ ਤੋਂ ਮਿਲਦੀ ਹੈ।
ਜ਼ਿਕਰਯੋਗ ਹੈ ਕਿ ਭਾਰਤ ਪਹਿਲਾਂ ਵੀ ਸੰਯੁਕਤ ਰਾਸ਼ਟਰ ਵੱਲੋਂ ਮਸੂਦ ਅਜ਼ਹਰ ਨੂੰ ਅੱਤਵਾਦੀ ਐਲਾਨ ਕਰਵਾਉਣ ਦੀ ਨਾਕਾਮ ਕੋਸ਼ਿਸ਼ ਕਰ ਚੁੱਕਾ ਹੈ ਪ੍ਰੰਤੂ ਭਾਰਤ ਸਮੁੱਚੇ ਵਿਸ਼ਵ ਨੂੰ ਯਕੀਨ ਦਿਵਾਉਣ ਵਿਚ ਕਾਮਯਾਬ ਰਿਹਾ ਕਿ ਮਸੂਦ ਅਜ਼ਹਰ ਅਤੇ ਉਸ ਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਭਾਰਤ ‘ਤੇ ਹਮਲੇ ਕੀਤੇ ਹਨ। 2 ਜਨਵਰੀ ਨੂੰ ਪਠਾਨਕੋਟ ਏਅਰਬੇਸ ‘ਤੇ ਹੋਇਆ ਅੱਤਵਾਦੀ ਹਮਲਾ ਹੁਣ ਤੱਕ ਦਾ ਸਭ ਤੋਂ ਨਵਾਂ ਮਾਮਲਾ ਹੈ। ਸੰਯੁਕਤ ਰਾਸ਼ਟਰ ਨੂੰ ਸੌਂਪੀ ਗਈ ਮਸੌਦਾ ਸੂਚੀ ਵਿਚ ਕਈ ਹੋਰ ਅੱਤਵਾਦੀਆਂ ਸਮੇਤ ਜੈਸ਼ ਸਰਗਨਾ ਮਸੂਦ ਅਜ਼ਹਰ ਦਾ ਵੀ ਨਾਂ ਹੈ। ਪਠਾਨਕੋਟ ਏਅਰਬੇਸ ‘ਤੇ ਅੱਤਵਾਦੀ ਹਮਲਾ ਵੀ ਉਸ ਦੀ ਹੀ ਨਿਗਰਾਨੀ ਹੇਠ ਹੋਇਆ ਸੀ। ਇਸ ਮਸੌਦੇ ਵਿਚ ਦੱਸਿਆ ਗਿਆ ਹੈ ਕਿ 2001 ਵਿਚ ਸੰਸਦ ‘ਤੇ ਹਮਲਾ ਕਰਨ ਦੇ ਦੋਸ਼ੀ ਅਫਜ਼ਲ ਗੁਰੂ ਦੀ ਫਾਂਸੀ ਦਾ ਬਦਲਾ ਲੈਣ ਲਈ ਅਜ਼ਹਰ ਮਸੂਦ ਨੇ ਲਸ਼ਕਰ ਦੇ ਸੰਸਥਾਪਕ ਹਾਫੀਜ ਸਈਦ ਅਤੇ ਹਿਜ਼ਬੁਲ ਮੁਜਾਹਦੀਨ ਮੁਖੀ ਸਯਦ ਸਲਾਹੂਦੀਨ ਨਾਲ ਮੀਟਿੰਗ ਕੀਤੀ ਸੀ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …