9 ਨਵੇਂ ਮੰਤਰੀ ਬਣਾਏ ਜਾਣਗੇ, ਮੌਜੂਦਾ ਮੰਤਰੀਆਂ ਦੇ ਵਿਭਾਗਾਂ ‘ਚ ਵੀ ਹੋਵੇਗੀ ਅਦਲਾ-ਬਦਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੰਤਰੀ ਮੰਡਲ ਵਿਚ ਵਾਧਾ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਮੰਤਰੀ ਮੰਡਲ ਵਿਚ 9 ਹੋਰ ਮੰਤਰੀ ਸ਼ਾਮਲ ਕਰਨੇ ਹਨ ਪਰ ਇਹ ਵਾਧਾ ਕਈ ਵਾਰ ਲਟਕ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੀਟਿੰਗ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਹੋਵੇਗੀ ਜਿਸ ਵਿਚ ਨਵੇਂ ਬਣਾਏ ਜਾਣ ਵਾਲੇ ਮੰਤਰੀਆਂ ਦੇ ਨਾਵਾਂ ‘ਤੇ ਚਰਚਾ ਕਰਨ ਤੋਂ ਬਾਅਦ ਮੰਤਰੀ ਬਣਾ ਦਿੱਤੇ ਜਾਣਗੇ।
ਸੁਖਜਿੰਦਰ ਸਿੰਘ ਰੰਧਾਵਾ, ਰਾਕੇਸ਼ ਪਾਂਡੇ, ਵਿਜੇਇੰਦਰ ਸਿੰਗਲਾ, ਰਾਜਾ ਬੜਿੰਗ, ਰਾਣਾ ਗੁਰਮੀਤ ਸਿੰਘ ਸੋਢੀ, ਓਪੀ ਸੋਨੀ, ਰਾਜ ਕੁਮਾਰ ਵੇਰਕਾ, ਬਲਵੀਰ ਸਿੰਘ ਸਿੱਧੂ, ਭਾਰਤ ਭੂਸ਼ਨ ਆਂਸੂ, ਸੁਰਿੰਦਰ ਡਾਵਰ, ਕਾਕਾ ਰਣਦੀਪ ਸਿੰਘ, ਪਰਗਟ ਸਿੰਘ, ਫਤਿਹਜੰਗ ਸਿੰਘ ਬਾਜਵਾ ਅਤੇ ਸੰਗਤ ਸਿੰਘ ਗਿਲਜੀਆਂ ਮੰਤਰੀ ਬਨਣ ਦੀ ਦੌੜ ਵਿਚ ਸ਼ਾਮਲ ਹਨ। ਕਾਂਗਰਸੀ ਹਲਕਿਆਂ ਵਿਚ ਚਰਚਾ ਹੈ ਕਿ ਮੌਜੂਦਾ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਅਦਲਾ-ਬਦਲੀ ਕੀਤੀ ਜਾਵੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …