ਕਿਹਾ, ਨਸ਼ਾ ਤਸਕਰੀ ਦੇ ਲਗਾਏ ਗਏ ਇਲਜ਼ਾਮ ਸਹੀ ਨਹੀਂ ਸਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਅਸ਼ੀਸ਼ ਖੇਤਾਨ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮਾਫੀ ਮੰਗ ਲਈ ਹੈ। ਚੇਤੇ ਰਹੇ ਕਿ ਪਾਰਟੀ ਆਗੂ ਸੰਜੇ ਸਿੰਘ ਨੇ ਅਜੇ ਮਾਫੀ ਨਹੀਂ ਮੰਗੀ। ਕੇਜਰੀਵਾਲ ਨੇ ਅਦਾਲਤ ਵਿੱਚ ਬਾਕਾਇਦਾ ਹਲਫਨਾਮਾ ਦੇ ਕੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਮਜੀਠੀਆ ਉੱਪਰ ਲਾਏ ਨਸ਼ਾ ਤਸਕਰੀ ਦੇ ਇਲਜ਼ਾਮ ਸਹੀ ਨਹੀਂ ਸਨ।
ਕੇਜਰੀਵਾਲ ਦੇ ਦਸਤਖਤਾਂ ਹੇਠ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਚੋਣ ਰੈਲੀਆਂ ਵਿੱਚ ਨਸ਼ਾ ਤਸਕਰੀ ਦੇ ਇਲਜ਼ਾਮ ਲਾਏ ਗਏ ਸੀ। ਉਸ ਮਗਰੋਂ ਮਜੀਠੀਆ ਨੇ ਮਾਣਹਾਨੀ ਦਾ ਕੇਸ ਕਰ ਦਿੱਤਾ ਸੀ। ਆਮ ਆਦਮੀ ਪਾਰਟੀ ਨੇ ਮੰਨਿਆ ਕਿ ਉਨ੍ਹਾਂ ਇਲਜ਼ਾਮਾਂ ਦੇ ਕੋਈ ਸਬੂਤ ਨਹੀਂ ਹਨ। ਅੱਜ ਇਹ ਪੱਤਰ ਜਾਰੀ ਕਰਦਿਆਂ ਮਜੀਠੀਆ ਨੇ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਆ ਗਈ ਹੈ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …