Breaking News
Home / ਪੰਜਾਬ / ਪਾਕਿ ‘ਚ ਪੰਜਾਬੀ ਨੂੰ ਕੌਮੀ ਜ਼ੁਬਾਨ ਵਜੋਂ ਮਾਨਤਾ ਦੇਣ ਲਈ ਬਿੱਲ ਨੂੰ ਮਨਜ਼ੂਰੀ

ਪਾਕਿ ‘ਚ ਪੰਜਾਬੀ ਨੂੰ ਕੌਮੀ ਜ਼ੁਬਾਨ ਵਜੋਂ ਮਾਨਤਾ ਦੇਣ ਲਈ ਬਿੱਲ ਨੂੰ ਮਨਜ਼ੂਰੀ

ਚੰਡੀਗੜ੍ਹ/ਬਿਊਰੋ ਨਿਊਜ਼
ਚੜ੍ਹਦੇ ਤੇ ਲਹਿੰਦੇ ਪੰਜਾਬ ਵਿਚ ਪੰਜਾਬੀ ਦਰਦੀਆਂ ਵੱਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਗਿਆ ਹੈ, ਤਾਂ ਜੋ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦਿਵਾਇਆ ਜਾ ਸਕੇ। ਲਹਿੰਦੇ ਪੰਜਾਬ ਤੋਂ ਵੀ ਹਿਰਦਿਆਂ ਨੂੰ ਠਾਰਨ ਵਾਲੀ ਖ਼ਬਰ ਆਈ ਹੈ। ਪਾਕਿਸਤਾਨ ਦੀ ਕੌਮੀ ਅਸੈਂਬਲੀ ਦੇ ਉਪਰਲੇ ਸਦਨ ਸੈਨੇਟ ਦੀ ਸਟੈਂਡਿੰਗ ਕਮੇਟੀ ਨੇ ਪੰਜਾਬੀ ਸਮੇਤ ਸਿੰਧੀ, ਬਲੋਚੀ ਤੇ ਪਸ਼ਤੋ ਨੂੰ ਕੌਮੀ ਜ਼ੁਬਾਨਾਂ ਵਜੋਂ ਮੁਲਕ ਵਿੱਚ ਮਾਨਤਾ ਦੇਣ ਲਈ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿਲ ਨੂੰ ਹੁਣ ਸੰਸਦ ਦੇ ਦੋਵਾਂ ਸਦਨਾਂ ਦੀ ਪ੍ਰਵਾਨਗੀ ਲਈ ਪੇਸ਼ ਕੀਤਾ ਜਾਏਗਾ। ਇਸ ਤੋਂ ਬਾਅਦ ਲਹਿੰਦੇ ਪੰਜਾਬ ਵਿੱਚ ਸਕੂਲਾਂ ਤੋਂ ਲੈ ਕੇ ਕਾਲਜ ਪੱਧਰ ਤੱਕ ਪੰਜਾਬੀ ਦੀ ਪੜ੍ਹਾਈ, ਅਸੈਂਬਲੀ ਵਿੱਚ ਪੰਜਾਬੀ ਵਿੱਚ ਬੋਲਣ ਅਤੇ ਸਰਕਾਰੀ ਕੰਮਕਾਜ ਪੰਜਾਬੀ ਵਿੱਚ ਕਰਨ ਲਈ ਰਾਹ ਖੁੱਲ ਜਾਏਗਾ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।