ਨਵੀਂ ਦਿੱਲੀ : ਕੌਮਾਂਤਰੀ ਮਹਿਲਾ ਦਿਵਸ ‘ਤੇ ਪੰਜਾਬ ਦੀਆਂ ਮਹਿਲਾਵਾਂ ਨੂੰ ਉਸ ਸਮੇਂ ਹੋਰ ਵੱਧ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ, ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਮਜ਼ਬੂਤੀਕਰਨ ਵਿਚ ਪਾਏ ਗਏ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਤ ਕੀਤਾ। ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਭਵਨ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਰੋਹ ਦੌਰਾਨ ਇਹ ਐਵਾਰਡ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਰਜੀਆ ਸੁਲਤਾਨਾ ਨੇ ਪ੍ਰਾਪਤ ਕੀਤਾ। ਇਸ ਮੌਕੇ ਰਜੀਆ ਸੁਲਤਾਨਾ ਨੇ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਵਿਚ ਬਿਹਤਰੀਨ ਕਾਰਗੁਜ਼ਾਰੀ ਅਤੇ ਲਿੰਗ ਅਨੁਪਾਤ ਵਿਚ ਸੁਧਾਰ ਦਰਜ ਕਰਨ ਕਾਰਨ ਪੰਜਾਬ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਤ ਕੀਤਾ ਗਿਆ ਹੈ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …