-14.6 C
Toronto
Saturday, January 24, 2026
spot_img
Homeਭਾਰਤਹਰ ਇਨਸਾਨ ਨੂੰ ਸਨਮਾਨ ਨਾਲ ਮਰਨ ਦਾ ਅਧਿਕਾਰ : ਸੁਪਰੀਮ ਕੋਰਟ

ਹਰ ਇਨਸਾਨ ਨੂੰ ਸਨਮਾਨ ਨਾਲ ਮਰਨ ਦਾ ਅਧਿਕਾਰ : ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣੇ ਆਦੇਸ਼ ਵਿਚ ਕਿਹਾ ਕਿ ਹਰ ਵਿਅਕਤੀ ਨੂੰ ਸਨਮਾਨ ਨਾਲ ਮਰਨ ਦਾ ਹੱਕ ਹੈ ਤੇ ਕਿਸੇ ਵੀ ਇਨਸਾਨ ਨੂੰ ਇਸ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਮਰ ਰਹੇ ਵਿਅਕਤੀ ਵੱਲੋਂ ਇੱਛਾ ਮੌਤ ਲਈ ਵਸੀਅਤ ਨੂੰ ਮਾਨਤਾ ਦੇਣ ਦੀ ਮੰਗ ਕੀਤੀ ਗਈ ਸੀ। ઠਵਸੀਅਤ ਇਕ ਲਿਖਿਆ ਦਸਤਾਵੇਜ਼ ਹੁੰਦਾ ਹੈ, ਜਿਸ ਵਿਚ ਕੋਈ ਮਰੀਜ਼ ਪਹਿਲਾਂ ਤੋਂ ਇਹ ਨਿਰਦੇਸ਼ ਦਿੰਦਾ ਹੈ ਕਿ ਮਰਨ ਦੀ ਸਥਿਤੀ ਵਿਚ ਪਹੁੰਚਣ ਜਾਂ ਰਜ਼ਾਮੰਦੀ ਨਾ ਦੇਣ ਦੀ ਸਥਿਤੀ ਵਿਚ ਪਹੁੰਚਣ ‘ਤੇ ਉਸ ਨੂੰ ਕਿਸ ਤਰ੍ਹਾਂ ਦਾ ਇਲਾਜ ਦਿੱਤਾ ਜਾਵੇ। ਇਛਾ ਮੌਤ ਜਾਂ ਸੌਖੀ ਮੌਤ ਉਹ ਸਥਿਤੀ ਹੈ, ਜਦੋਂ ਕਿਸੇ ਮਰੀਜ਼ ਦੀ ਮੌਤ ਵੱਲ ਵਧਣ ਦੀ ਇੱਛਾ ਕਾਰਨ ਉਸ ਨੂੰ ਇਲਾਜ ਦੇਣਾ ਬੰਦ ਕਰ ਦਿੱਤਾ ਜਾਂਦਾ ਹੈ।

RELATED ARTICLES
POPULAR POSTS