Breaking News
Home / ਭਾਰਤ / ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਾਂ ਨੂੰ ਮੁਆਫੀ ਦੇਵੇ ਪਰਿਵਾਰ : ਸੁਖਪਾਲ ਖਹਿਰਾ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਾਂ ਨੂੰ ਮੁਆਫੀ ਦੇਵੇ ਪਰਿਵਾਰ : ਸੁਖਪਾਲ ਖਹਿਰਾ

ਚੰਡੀਗੜ੍ਹ : 31 ਅਗਸਤ 1995 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਹੋਈ ਸੀ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਟਵਿੱਟਰ ਜ਼ਰੀਏ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਬੇਅੰਤ ਸਿੰਘ ਦੀ ਹੱਤਿਆ ਕਰਨ ਵਾਲਿਆਂ ਨੂੰ ਮੁਆਫ ਕਰ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਗਾਂਧੀ ਪਰਿਵਾਰ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਮੁਆਫ ਕਰ ਦਿੱਤਾ ਹੈ ਤਾਂ ਹੁਣ ਬੇਅੰਤ ਸਿੰਘ ਦੀ ਹੱਤਿਆ ਵਿਚ ਸ਼ਾਮਲ ਦੋਸ਼ੀਆਂ ਨੂੰ ਵੀ ਮੁਆਫੀ ਦੇ ਦੇਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਪਣੀ ਚੜ੍ਹਤ ਬਣਾਉਣ ਲਈ ਖਹਿਰਾ ਨੇ ਇਹ ਮੁੱਦਾ ਉਸ ਸਮੇਂ ਚੁੱਕਿਆ ਜਦੋਂ ਗਾਂਧੀ ਪਰਿਵਾਰ ਵਲੋਂ ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਮੁਆਫੀ ਦਿੱਤੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ। ਚੇਤੇ ਰਹੇ ਕਿ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੈਂ ਅਤੇ ਮੇਰੀ ਭੈਣ ਪ੍ਰਿਅੰਕਾ ਨੇ ਆਪਣੇ ਪਿਤਾ ਦੇ ਹੱਤਿਆਰਾਰਿਆਂ ਨੂੰ ਮੁਆਫ ਕਰ ਦਿੱਤਾ ਸੀ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …