ਡਿਪਲੋਮੈਟਿਕ ਸਟਾਫ ਨੂੰ ਪ੍ਰੇਸ਼ਾਨ ਕਰਨ ਦੇ ਲਾਏ ਇਲਜ਼ਾਮ
ਨਵੀਂ ਦਿੱਲੀ : ਪਾਕਿਸਤਾਨ ਨੇ ਭਾਰਤ ਵਿਚ ਆਪਣੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਵਾਪਸ ਬੁਲਾ ਲਿਆ ਹੈ। ਉਸਦਾ ਇਲਜ਼ਾਮ ਹੈ ਕਿ ਦਿੱਲੀ ਵਿਚ ਉਸਦੇ ਡਿਪਲੋਮੈਟਿਕ ਸਟਾਫ ਨੂੰ ਭਾਰਤ ਦੀ ਸਰਕਾਰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ ਅਤੇ ਧਮਕਾ ਵੀ ਰਹੀ ਹੈ। ਸ਼ਿਕਾਇਤ ਕਰਨ ਦੇ ਬਾਵਜੂਦ ਵੀ ਇਸ ‘ਤੇ ਕੋਈ ਕਦਮ ਨਹੀਂ ਚੁੱਕਿਆ ਗਿਆ। ਹਾਲਾਂਕਿ ਕਿ ਭਾਰਤ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚਰਚਾ ਲਈ ਬੁਲਾਇਆ ਗਿਆ ਸੀ, ਇਹ ਆਮ ਗੱਲ ਹੈ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਜਲ ਨੇ ਕਿਹਾ ਕਿ ਦਿੱਲੀ ਵਿਚ ਉਨ੍ਹਾਂ ਦੇ ਅਫਸਰਾਂ ਨੂੰ ਧਮਕਾਇਆ ਜਾ ਰਿਹਾ ਹੈ। ਇਸ ਕਰਕੇ ਚਰਚਾ ਲਈ ਸੋਹੇਲ ਨੂੰ ਵਾਪਸ ਬੁਲਾਇਆ ਗਿਆ ਹੈ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …