ਜੰਮੂ ਕਸ਼ਮੀਰ ਸਰਕਾਰ ਦੀ ਕਮਾਨ ਪਹਿਲੀ ਵਾਰ ਔਰਤ ਦੇ ਹੱਥ
ਜੰਮੂ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿੱਚ ਪੀ ਡੀ ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਲਈ ਹੈ। ਉਨ੍ਹਾਂ ਨਾਲ ਭਾਜਪਾ ਆਗੂ ਡਾ. ਨਿਰਮਲ ਸਿੰਘ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਹ ਪਹਿਲੀ ਵਾਰ ਹੈ ਕਿ ਜਦੋਂ ਜੰਮੂ-ਕਸ਼ਮੀਰ ਦੀ ਸਰਕਾਰ ਦੀ ਕਮਾਨ ਕਿਸੇ ਔਰਤ ਦੇ ਹੱਥ ਵਿੱਚ ਆਈ ਹੈ। ਰਾਜ ਭਵਨ ਵਿੱਚ ਹੋਏ ਸਮਾਗਮ ਦੌਰਾਨ ਰਾਜਪਾਲ ਐਨ ઠਐਨ ਵੋਹਰਾ ਨੇ ਮਹਿਬੂਬਾ ਮੁਫਤੀ ਨੂੰ ਅਹੁਦੇ ਦੀ ਸਹੁੰ ਚੁੱਕਵਾਈ। ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਸ਼ਾਮਲ ਹੋਏ। ਇਸ ਦੇ ਨਾਲ ਹੀ ਮਰਹੂਮ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਅਗਵਾਈ ਵਾਲੀ ਸਰਕਾਰ ਵਿੱਚ ਸ਼ਾਮਲ ਸਾਬਕਾ 13 ਮੰਤਰੀਆਂ ਨੂੰ ਮੁੜ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਜਪਾ ਦੇ ਵੀ 11 ਮੰਤਰੀ ਕੈਬਨਿਟ ਵਿੱਚ ਸ਼ਾਮਲ ਹੋਏ ਹਨ। ઠਇਸ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪਾਰਟੀ ਸ਼ਾਮਲ ਨਹੀਂ ਹੋਈ।
Check Also
ਭਾਰਤ ਦੇ ਜੈ ਸ਼ਾਹ ਨੇ ਆਈਸੀਸੀ ਦੇ ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਦੁਬਈ/ਬਿਊਰੋ ਨਿਊਜ਼ ਬੀਸੀਸੀਆਈ ਦੇ ਸਾਬਕਾ ਸਕੱਤਰ ਜੈ ਸ਼ਾਹ ਨੇ ਅੰਤਰਰਾਸ਼ਟਰੀ ਕਿ੍ਰਕਟ ਕੌਂਸਲ ਦੇ ਚੇਅਰਮੈਨ ਵਜੋਂ …