ਟੋਰਾਂਟੋ/ ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਕਮੇਟੀ ਦੀ ਬੈਠਕ ਵਿਚ ਇਕ ਹੋਰ ਮਤੇ ਰਾਹੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਸਟਿਨ ਟਰੂਡੋ ਨੇ ਪਿਛਲੇ ਮਹੀਨੇ ਪੰਜਾਬ ਦਾ ਜਜ਼ਬਾਤੀ ਦੌਰਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੇ ਲੋਕਾਂ ਲਈ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ।
ਮਤੇ ਵਿਚ ਕਿਹਾ ਗਿਆ ਕਿ ਪੰਜਾਬ ਵਿਸ਼ੇਸ਼ ਕਰਕੇ ਸਿੱਖ ਕੈਨੇਡਾ ਦੀ ਸਰਕਾਰ ਉਥੋਂ ਦੇ ਲੋਕਾਂ ਅਤੇ ਪ੍ਰਧਾਨ ਮੰਤਰੀ ਟਰੂਡੋ ਦੇ ਸ਼ੁਕਰਗੁਜ਼ਾਰ ਹਨ, ਜਿਨ੍ਹਾਂ ਨੇ ਕੈਨੇਡਾ ਨੂੰ ਆਪਣੇ ਦੂਜੇ ਘਰ ਵਜੋਂ ਅਪਣਾ ਚੁੱਕੇ ਸਾਡੇ ਭਰਾਵਾਂ ਨੂੰ ਬਹੁਤ ਜ਼ਿਆਦਾ ਮਾਣ ਸਨਮਾਨ ਦਿੱਤਾ ਹੈ। ਕੈਨੇਡਾ ਸਰਕਾਰ ਵਲੋਂ ਸਾਡੇ ਭੈਣ-ਭਰਾਵਾਂ ਨੂੰ ਫੈਡਰਲ ਸਰਕਾਰ ਦੀ ਕੈਬਨਿਟ ‘ਚ ਉੱਚੇ ਸਨਮਾਨਜਨਕ ਅਹੁਦੇ ‘ਤੇ ਬਿਠਾ ਕੇ ਸੌਂਪੀਆਂ ਗਈਆਂ ਵੱਡੀਆਂ ਜ਼ਿੰਮੇਵਾਰੀਆਂ ਨੇ ਸਾਡੇ ਦਿਲ ਜਿੱਤ ਲਏ ਹਨ।
ਅਸੀਂ ਪੰਜਾਬ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਸਿੱਖਾਂ ਵਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਧੰਨਵਾਦ ਕਰਦੇ ਹਾਂ। ਕਮੇਟੀ ਦੀ ਬੈਠਕ ਵਿਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਸੇਵਾ ਸਿੰਘ ਸੇਖਵਾਂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਹਿੱਸਾ ਲਿਆ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …