Breaking News
Home / ਕੈਨੇਡਾ / ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦਾ ਸਾਲਾਨਾ ਟੈਲੈਂਟ ਸ਼ੋਅ

ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦਾ ਸਾਲਾਨਾ ਟੈਲੈਂਟ ਸ਼ੋਅ

ਬਰੈਂਪਟਨ : ਲਿਵਿੰਗ ਆਰਟਸ ਸੈਂਟਰ (ਹੈਮਰਸਨ ਹਾਲ), ਮਿਸੀਸਾਗਾ ਵਿੱਚ ਮਾਪਿਆਂ ਨਾਲ ਖਚਾਖਚ ਭਰੇ ਆਡੀਟੋਰੀਅਮ ਵਿੱਚ ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ 10 ਮਾਰਚ, ਦਿਨ ਸ਼ਨਿਚਰਵਾਰ ਨੂੰ ਸੋਲਵਾਂ ਟੈਲੈਂਟ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਜੇਕੇ ਤੋਂ ਗ੍ਰੇਡ 3 ਅਤੇ ਗ੍ਰੇਡ 5 ਦੇ ਵਿਦਿਆਰਥੀਆਂ ਨੇ ਭਾਗ ਲਿਆ। ਛੋਟੇ-2 ਬੱਚਿਆਂ ਨੇ ਰੰਗ ਬਿਰੰਗੇ ਕੱਪੜਿਆਂ ਵਿੱਚ ਆਪਣੀਆਂ ਆਈਟਮਜ਼ ਬੜੀ ਅਦਾਇਗੀ ਨਾਲ ਪੇਸ਼ ਕੀਤੀਆਂ । ਪ੍ਰੋਗਰਾਮ ਵਿੱਚ ਪੰਜਾਬੀ ਅਤੇ ਅੰਗਰੇਜੀ ਦੀਆਂ ਕਵਿਤਾਵਾਂ ਅਤੇ ਨਾਟਕ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ ਗਏ। ਛੋਟੇ-2 ਬੱਚਿਆਂ ਦੀ ਅਦਾਕਾਰੀ ਦੇਖ ਕੇ ਬੱਚਿਆਂ ਦੇ ਮਾਤਾ ਪਿਤਾ, ਰਿਸ਼ਤੇਦਾਰ ਅਤੇ ਮਿੱਤਰ ਬਹੁਤ ਹੀ ਖੁਸ਼ ਹੋਏ ਅਤੇ ਤਾੜੀਆਂ ਮਾਰ ਕੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦੇ ਰਹੇ।
ਵਿਦਿਆਰਥੀਆਂ ਵੱਲੋਂ ਸਟੇਜ ਸੈਕਟਰੀ ਦੀ ਜੁੰਮੇਵਾਰੀ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ। ਪੰਜਾਬੀ ਦੇ ਨਾਟਕ ‘ਵਿਰਸੇ ਦੇ ਵਾਰਿਸ’ ਵਿੱਚ ਦਸਤਾਰ ਦੀ ਮਹਾਨਤਾ ਨੂੰ ਦ੍ਰਿਸਾਉਂਦੇ ਹੋਏ ਦਸਿਆ ਗਿਆ ਕਿ ਅੱਜ ਦੀ ਨੌਜਵਾਨ ਪੀੜੀ ਇਸ ਮਹਾਨ ਵਿਰਾਸਤ, ਗੁਰੂਆਂ ਦੀ ਬਖਸ਼ੀਸ਼ ਨੂੰ ਅੱਖੋਂ ਪਰੋਖੇ ਕਰਕੇ, ਪੱਗ ਬੰਨਣਾ ਇੱਕ ਬੋਝ ਸਮਝ ਰਹੀ ਹੈ ।
ਦੂਸਰੇ ਪੰਜਾਬੀ ਦੇ ਨਾਟਕ ‘ਅੰਬ ਦਾ ਬੂਟਾ’ ਵਿੱਚ ਮਨੁੱਖੀ ਕਦਰਾਂ ਕੀਮਤਾਂ ਦੇ ਅਨੁਸਾਰ ਨਾ ਸਿਰਫ ਆਪਣੇ ਆਪ ਲਈ ਹੀ ਜਿਉਣਾ ਸਗੋਂ ਦੁਜਿਆਂ ਦੀ ਸਹਾਇਤਾ ਕਰ ਉਹਨਾਂ ਦੇ ਜੀਵਨ ਨੂੰ ਸੁੰਦਰ ਅਤੇ ਖੁਸ਼ ਬਣਾਉਣ ਲਈ ਪ੍ਰੇਰਿਆ ਗਿਆ ।
ਖਾਲਸਾ ਕਮਿਉਨਿਟੀ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਸਾਰਾ ਸਾਲ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਹਰ ਸਾਲ ਵਿਦਿਆਰਥੀਆਂ ਵੱਲੋਂ ਟੈਲੈਂਟ ਸ਼ੋਅ ਕੀਤਾ ਜਾਂਦਾ ਹੈ। ਜਿਸ ਵਿੱਚ ਹਰੇਕ ਵਿਦਿਆਰਥੀ ਨੂੰ ਆਪਣੀ ਪ੍ਰਤਿਭਾ ਨੂੰ ਚੰਗੇ ਢੰਗ ਨਾਲ ਉਭਾਰਨ ਦਾ ਮੌਕਾ ਮਿਲਦਾ ਹੈ, ਉਹਨਾਂ ਦੇ ਆਤਮ ਵਿਸ਼ਵਾਸ਼ ਵਿੱਚ ਵਾਧਾ ਹੁੰਦਾ ਹੈ ਅਤੇ ਬੱਚਿਆਂ ਵਿੱਚ ਸਮਾਜਕ ਅਤੇ ਵਿਸ਼ਵ-ਵਿਆਪੀ ਸੋਚ ਨੂੰ ਵਧਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ।

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …