-19.4 C
Toronto
Friday, January 30, 2026
spot_img
Homeਭਾਰਤਆਪਣੇ ਮੁੱਖ ਮੰਤਰੀਆਂ 'ਤੇ ਭਾਜਪਾ ਨੂੰ ਮਾਣ: ਮੋਦੀ

ਆਪਣੇ ਮੁੱਖ ਮੰਤਰੀਆਂ ‘ਤੇ ਭਾਜਪਾ ਨੂੰ ਮਾਣ: ਮੋਦੀ

Narinder Modi copy copyਪਾਰਟੀ ਦੇ ਸਥਾਪਨਾ ਦਿਵਸ ਮੌਕੇ ਭਾਜਪਾ ਸਰਕਾਰਾਂ ਦੀ ਸ਼ਲਾਘਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਦੇ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਦੀਆਂ ਸੂਬਾ ਸਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਿਸਾਲੀ ਤਰੀਕੇ ਨਾਲ ਲੋਕਾਂ ਦੀ ਸੇਵਾ ਕਰ ਰਹੀਆਂ ਹਨ ਅਤੇ ਪਾਰਟੀ ਨੂੰ ਆਪਣੇ ਅਣਥੱਕ ਮੁੱਖ ਮੰਤਰੀਆਂ ਉਤੇ ਮਾਣ ਹੈ।
ਮੋਦੀ ਨੇ ਟਵੀਟ ਕੀਤਾ ਕਿ ਭਾਜਪਾ ਦੇ ਸਥਾਪਨਾ ਦਿਵਸ ਉਤੇ ਉਹ ਪਾਰਟੀ ਦੇ ਕਰੋੜਾਂ ਵਰਕਰਾਂ ਨੂੰ ਸਲਾਮ ਕਰਦੇ ਹਨ, ਜਿਨ੍ਹਾਂ ਹਮੇਸ਼ਾ ਪੂਰੀ ਤਾਕਤ ਤੇ ਸਮਰਪਣ ਨਾਲ ਪਾਰਟੀ ਦੀ ਸੇਵਾ ਕੀਤੀ ਹੈ। ਉਨ੍ਹਾਂ ਇਕ ਹੋਰ ਟਵੀਟ ਵਿੱਚ ਕਿਹਾ ਕਿ ਭਾਰਤ ਨੂੰ ਪਿਆਰ ਕਰਨ ਅਤੇ ਦੇਸ਼ ਨੂੰ ਨਵੀਆਂ ਉਚਾਈਆਂ ਉਤੇ ਲੈ ਕੇ ਜਾਣ ਲਈ ਪ੍ਰਤੀਬੱਧ ਵਰਕਰਾਂ ਨੇ ਆਪਣਾ ਜੀਵਨ ਪਾਰਟੀ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਸ਼ਮੀਰ ਤੋਂ ਕੰਨਿਆਕੁਮਾਰੀ, ਕੱਛ ਤੋਂ ਅਰੁਣਾਂਚਲ ਪ੍ਰਦੇਸ਼ ਤੱਕ ਲੋਕਾਂ ਨੇ ਭਾਜਪਾ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ ਅਤੇ ਉਹ ਭਾਜਪਾ ਨੂੰ ਅਜਿਹੀ ਪਾਰਟੀ ਵਜੋਂ ਦੇਖਦੇ ਹਨ, ਜਿਹੜੀ ਉਨ੍ਹਾਂ ਦੇ ਸੁਪਨੇ ਪੂਰੇ ਕਰ ਸਕਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਸਰਕਾਰਾਂ ਬਣੀਆਂ ਹਨ, ਉਥੇ ਉਨ੍ਹਾਂ ਲੋਕਾਂ ਦੀ ਮਿਸਾਲੀ ਸੇਵਾ ਕੀਤੀ ਹੈ। ਉਨ੍ਹਾਂ ਇਕ ਹੋਰ ਟਵੀਟ ਵਿੱਚ ਸਾਰੇ ਭਾਜਪਾ ਵਰਕਰਾਂ ਨੂੰ ਪਾਰਟੀ ਦੀ ਨਿਰਸਵਾਰਥ ਸੇਵਾ ਜਾਰੀ ਰੱਖਣ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਏ ਸਮਾਰੋਹ ਦੌਰਾਨ ਵਰਕਰਾਂ ਨੂੰ ਭਾਜਪਾ ਦੀ ‘ਰਾਸ਼ਟਰਵਾਦੀ’ ਪਛਾਣ ਦੀ ਰੱਖਿਆ ਤੇ ਇਸ ਨੂੰ ਅੱਗੇ ਲੈ ਕੇ ਜਾਣ ਦਾ ਸੱਦਾ ਦਿੰਦਿਆਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਵਰਕਰ ਸਿਰਫ਼ ਕੇਂਦਰ ਵਿੱਚ ਸਰਕਾਰ ਬਣਾਉਣ ਮਗਰੋਂ ਟਿਕ ਕੇ ਨਾ ਬੈਠ ਜਾਣ। ਪਾਰਟੀ ਦੇ ਗਠਨ ਨੂੰ 36 ਵਰ੍ਹੇ ਪੂਰੇ ਹੋਣ ਮੌਕੇ ਉਨ੍ਹਾਂ ਕਿਹਾ ਕਿ ਵਰਕਰ ਇਹ ਗੱਲ ਯਕੀਨੀ ਬਣਾਉਣ ਕਿ ਅਗਲੇ 25 ਸਾਲਾਂ ਵਿੱਚ ਪਾਰਟੀ ਪੰਚਾਇਤਾਂ ਤੋਂ ਲੈ ਕੇ ਸੰਸਦ ਤੱਕ ਦੀਆਂ ਚੋਣਾਂ ਵਿੱਚ ਜਿੱਤੇ।

RELATED ARTICLES
POPULAR POSTS