Home / ਭਾਰਤ / ਚੰਦਰਬਾਬੂ ਨਾਇਡੂ ਨੇ ਤੋੜਿਆ ਐਨਡੀਏ ਨਾਲੋਂ ਨਾਤਾ

ਚੰਦਰਬਾਬੂ ਨਾਇਡੂ ਨੇ ਤੋੜਿਆ ਐਨਡੀਏ ਨਾਲੋਂ ਨਾਤਾ

ਹੁਣ ਬੇਭਰੋਸਗੀ ਮਤੇ ਦੀ ਤਿਆਰੀ, ਵਿਰੋਧੀ ਧਿਰ ਹੋਈ ਇਕਜੁਟ
ਨਵੀਂ ਦਿੱਲੀ/ਬਿਊਰੋ ਨਿਊਜ਼
ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਨਾ ਦਿੱਤੇ ਜਾਣ ਤੋਂ ਲਗਾਤਾਰ ਨਰਾਜ਼ ਚੱਲ ਰਹੀ ਤੇਲਗੂ ਦੇਸਮ ਪਾਰਟੀ ਨੇ ਐਨਡੀਏ ਨਾਲੋਂ ਨਾਤਾ ਤੋੜ ਦਿੱਤਾ ਹੈ। ਇਸ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਟੀਡੀਪੀ ਸੰਸਦ ‘ਚ ਵੀ ਵਿਰੋਧ ਪ੍ਰਦਰਸ਼ਨ ਕਰ ਰਹੀ ਸੀ। ਪਾਰਟੀ ਲਗਾਤਾਰ ਇਲਜ਼ਾਮ ਲਗਾ ਰਹੀ ਸੀ ਕਿ ਭਾਜਪਾ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਟੀਡੀਪੀ ਪੋਲਿਟ ਬਿਊਰੋ ਨੇ ਅੱਜ ਸਵੇਰੇ ਪਾਰਟੀ ਦੇ ਮੁਖੀ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨਾਲ ਇਕ ਟੈਲੀ ਕਾਨਫਰੰਸ ਦੌਰਾਨ ਇਹ ਫੈਸਲਾ ਲਿਆ ਹੈ। ਟੀਡੀਪੀ ਦੀ ਨਰਾਜ਼ਗੀ ਨੂੰ ਦੇਖਦੇ ਹੋਏ ਇਸ ਗੱਲ ਦਾ ਪਹਿਲਾਂ ਤੋਂ ਅੰਦਾਜ਼ਾ ਸੀ ਕਿ ਇਹ ਭਾਜਪਾ ਨਾਲੋਂ ਨਾਤਾ ਤੋੜ ਲਵੇਗੀ, ਉਹੀ ਹੋਇਆ ਹੈ। ਜ਼ਿਕਰਯੋਗ ਹੈ ਕਿ ਟੀਡੀਪੀ ਸੋਮਵਾਰ ਨੂੰ ਸੰਸਦ ਵਿਚ ਬੇਭਰੋਸਗੀ ਮਤਾ ਪੇਸ਼ ਕਰਨ ਦੀ ਤਿਆਰੀ ਵਿਚ ਹੈ ਅਤੇ ਇਸ ਨੂੰ ਕਈ ਵਿਰੋਧੀ ਪਾਰਟੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ।

Check Also

ਦਸੰਬਰ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ

ਭਾਰਤ ’ਚ 100 ਰੁਪਏ ਮਹਿੰਗਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਸੰਬਰ ਦੇ ਪਹਿਲੇ …