7 C
Toronto
Wednesday, November 26, 2025
spot_img
Homeਪੰਜਾਬਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਕੇਸ 'ਚ ਦੋ ਸਾਲ ਦੀ...

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਕੇਸ ‘ਚ ਦੋ ਸਾਲ ਦੀ ਕੈਦ

20 ਮਿੰਟਾਂ ਦੇ ਅੰਦਰ ਹੀ ਅਦਾਲਤ ਨੇ ਦਿੱਤੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼
ਪਟਿਆਲਾ ਦੀ ਅਦਾਲਤ ਨੇ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਕੇਸ ਵਿੱਚ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਦੋ ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ ਹੈ। ਪਰ ਅਦਾਲਤ ਨੇ ਉਨ੍ਹਾਂ ਨੂੰ 20 ਮਿੰਟਾਂ ਦੇ ਅੰਦਰ ਹੀ ਜ਼ਮਾਨਤ ਦੇ ਦਿੱਤੀ। ਦਲੇਰ ਮਹਿੰਦੀ ਖਿਲਾਫ 2003 ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਸ ਉੱਪਰ ਇਲਜ਼ਾਮ ਹੈ ਕਿ ਉਨ੍ਹਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਬੰਦੇ ਬਾਹਰ ਭੇਜੇ ਹਨ। ਇਹ ਕੇਸ ਥਾਣਾ ਸਦਰ ਪਟਿਆਲਾ ਵਿੱਚ ਸਤੰਬਰ 2003 ਵਿੱਚ ਬਲਬੇੜਾ ਵਾਸੀ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਉਸ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ‘ਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਉਸ ਦੇ ਪੈਸੇ ਵਾਪਸ ਕੀਤੇ।

RELATED ARTICLES
POPULAR POSTS