8.2 C
Toronto
Saturday, April 18, 2026
spot_img
Homeਪੰਜਾਬਨਵਜੋਤ ਸਿੱਧੂ ਨੇ ਕੇਜਰੀਵਾਲ 'ਤੇ ਕੀਤੇ ਤਿੱਖੇ ਹਮਲੇ

ਨਵਜੋਤ ਸਿੱਧੂ ਨੇ ਕੇਜਰੀਵਾਲ ‘ਤੇ ਕੀਤੇ ਤਿੱਖੇ ਹਮਲੇ

ਕਿਹਾ, ਹੁਣ ‘ਆਪ’ ਆਗੂ ਅਕਾਲੀਆਂ ਖਿਲਾਫ ਕਿਸ ਤਰ੍ਹਾਂ ਬੋਲਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਵੱਲੋਂ ਬਿਕਰਮ ਮਜੀਠੀਆ ਤੋਂ ਮੰਗੀ ਮਾਫ਼ੀ ਤੋਂ ਬਾਅਦ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ਤੇ ਮਾਫ਼ੀ ਮੰਗ ਕੇ ਕੇਜਰੀਵਾਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਕਤਲ ਕਰ ਦਿੱਤਾ ਹੈ। ਕੇਜਰੀਵਾਲ ਨੇ ਪਾਰਟੀ ਨੂੰ ਕੀੜੀਆਂ ਵਾਂਗ ਮਸਲਨ ਵਾਲਾ ਕੰਮ ਕੀਤਾ ઠਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਹੁਣ ਪੰਜਾਬ ਦੇ ‘ਆਪ’ ਨੇਤਾ ਕਿਸ ਮੂੰਹ ਨਾਲ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਖ਼ਿਲਾਫ਼ ਬੋਲਣਗੇ। ਸਿੱਧੂ ਨੇ ਕੇਜਰੀਵਾਲ ਨੂੰ ਹਾਰਿਆ ਹੋਇਆ ਜੁਆਰੀ ਤੱਕ ਕਰਾਰ ਦੇ ਦਿੱਤਾ। ਸਿੱਧੂ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਸਾਰਾ ਪੰਜਾਬ ਦੋਸ਼ੀ ਮੰਨਦਾ ਹੈ, ਉਸ ਤੋਂ ਕੇਜਰੀਵਾਲ ਨੇ ਮੁਆਫ਼ੀ ਮੰਗ ਕੇ ਵਿਸ਼ਵਾਸਘਾਤ ਕੀਤਾ ਹੈ।

RELATED ARTICLES
POPULAR POSTS