ਕਿਹਾ, ਆਮ ਆਦਮੀ ਪਾਰਟੀ ਬਿਲਕੁਲ ਹੀ ਹੋਈ ਖਤਮ
ਚੰਡੀਗੜ੍ਹ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਵੱਲੋਂ ਬਿਕਰਮ ਮਜੀਠੀਆ ਤੋਂ ਮਾਫ਼ੀ ਮੰਗਣ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਇੱਕ ਘਟੀਆ ਰਾਜਨੀਤੀ ਕੀਤੀ ਸੀ ਅਤੇ ਹੁਣ ਕੇਜਰੀਵਾਲ ਨੇ ਮਜੀਠੀਆ ਤੋਂ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੀ ਹੈ, ਜੋ ਕਿਸੇ ਵੱਡੀ ਸਜ਼ਾ ਤੋ ਘੱਟ ਨਹੀਂ ਹੈ। ਬਾਦਲ ਹੋਰਾਂ ਕਿਹਾ ਕਿ ਹੁਣ ਤਾਂ ਆਮ ਆਦਮੀ ਪਾਰਟੀ ਬਿਲਕੁਲ ਹੀ ਖ਼ਤਮ ਹੋ ਚੁੱਕੀ ਹੈ ਅਤੇ ਇਹ ਝਲਕ ਹੁਣ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਭ ਨੂੰ ਵੇਖਣ ਲਈ ਮਿਲੇਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …