Breaking News
Home / ਪੰਜਾਬ / ਭਗਵੰਤ ਮਾਨ ਨੇ ‘ਆਪ’ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਭਗਵੰਤ ਮਾਨ ਨੇ ‘ਆਪ’ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਹੋਣ ਲੱਗੀ ਚਰਚਾ ਕਿ ਆਮ ਆਦਮੀ ਪਾਰਟੀ ਦਾ ਕੀ ਬਣੇਗਾ?
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗਣ ਦੇ ਮਾਮਲੇ ਵਿਚ ਭਗਵੰਤ ਮਾਨ ਨੇ ਅੱਜ ਪੰਜਾਬ ਦੀ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮਾਫ਼ੀ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਵਿਚ ਨਿਰਾਸ਼ਾ ਦਾ ਮਾਹੌਲ ਹੈ। ਆਪਣੀ ਪੋਸਟ ਵਿੱਚ ਮਾਨ ਨੇ ਕੇਜਰੀਵਾਲ ਬਾਰੇ ਕੁਝ ਨਹੀਂ ਕਿਹਾ। ਉਨ੍ਹਾਂ ਲਿਖਿਆ ਕਿ ਇੱਕ ਸੱਚਾ ਪੰਜਾਬੀ ਹੋਣ ਦੇ ਨਾਤੇ ਪੰਜਾਬ ਵਿੱਚ ਡਰੱਗ ਮਾਫ਼ੀਆ ਤੇ ਲੋਕਾਂ ਨਾਲ ਹੋ ਰਹੀ ਹਰ ਕਿਸਮ ਦੀ ਧੱਕੇਸ਼ਾਹੀ ਖ਼ਿਲਾਫ਼ ਉਹ ਜੰਗ ਜਾਰੀ ਰੱਖਣਗੇ। ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਆਮ ਚਰਚਾ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦਾ ਕੀ ਬਣੇਗਾ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਫੋਟੋ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ ’ਤੇ ਲਗਾਈ ਪਾਬੰਦੀ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਫ਼ਿਲਮਾਂ ਦੀ ਪ੍ਰਮੋਸ਼ਨ ’ਤੇ ਵੀ ਲਗਾਈ ਰੋਕ ਅੰਮਿ੍ਰਤਸਰ/ਬਿਊਰੋ …