21.2 C
Toronto
Thursday, September 17, 2026
spot_img
Homeਭਾਰਤ25 ਮਈ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

25 ਮਈ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

25 ਮਈ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜਦੇਹਰਾਦੂਨ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉਤਰਾਖੰਡ ਦੇ ਰਾਜਪਾਲ ਡਾ. ਕੇ. ਕੇ. ਪਾਲ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ, ਜਿਸ ਵਿਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵੀ ਹਾਜ਼ਰ ਸਨ। ਬੈਠਕ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 25 ਮਈ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ। ਰਾਜਪਾਲ ਨੇ ਸਮੂਹ ਅਧਿਕਾਰੀਆਂ ਨੂੰ ਯਾਤਰਾ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚਾਰ ਧਾਮ ਯਾਤਰਾ ਦੀ ਤਰ੍ਹਾਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਵੀ ਖਾਸ ਸਥਾਨ ਹੈ, ਸੋ ਇਸ ਦੇ ਪ੍ਰਬੰਧਾਂ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣੀ ਚਾਹੀਦੀ। ਇਸ ਯਾਤਰਾ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਰਾਜਪਾਲ 8 ਅਪ੍ਰੈਲ ਸ਼ੁੱਕਰਵਾਰ ਨੂੰ ਸਾਰੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਨਗੇ। ਰਾਜ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਰਾਜਪਾਲ ਨਾਲ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਗੱਲਬਾਤ ਕੀਤੀ, ਜਿਸ ਉਪਰੰਤ ਰਾਜਪਾਲ ਨੇ ਸੈਰ-ਸਪਾਟਾ, ਲੋਕ ਨਿਰਮਾਣ, ਸਿੰਚਾਈ, ਸਿਹਤ ਆਦਿ ਸਾਰੇ ਸਬੰਧਿਤ ਵਿਭਾਗਾਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।

RELATED ARTICLES
POPULAR POSTS