Breaking News
Home / ਪੰਜਾਬ / ਪਟਿਆਲਾ ‘ਚ ਕਬਾੜੀਏ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ

ਪਟਿਆਲਾ ‘ਚ ਕਬਾੜੀਏ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ

ਦੋ ਬੱਚਿਆਂ ਸਮੇਤ ਤਿੰਨ ਮੌਤਾਂ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਦੇ ਸਨੌਰੀ ਅੱਡਾ ਦੇ ਨੇੜੇ ਲੱਕੜ ਮੰਡੀ ਦੀ ਬਾਬੂ ਬੀਰ ਸਿੰਘ ਕਾਲੋਨੀ ਵਿੱਚ ਕਬਾੜ ਦੇ ਗੁਦਾਮ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿੱਚ ਦੋ ਬੱਚਿਆਂ ਅਤੇ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ 3 ਬੱਚੇ ਗੰਭੀਰ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਤੇ ਫੋਰੈਂਸਿਕ ਟੀਮ ਧਮਾਕੇ ਸਬੰਧੀ ਜਾਂਚ ਕਰ ਰਹੀ ਹੈ। ਦੱਸਿਆ ਗਿਆ ਕਿ ਜਦੋਂ 25 ਸਾਲਾ ਨੌਜਵਾਨ ਕਬਾੜ ਤੋੜ ਰਿਹਾ ਸੀ ਤਾਂ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਕੰਮ ਕਰ ਰਹੇ ਨੌਜਵਾਨ ਦੇ ਪਰਖੱਚੇ ਉੱਡ ਗਏ ਅਤੇ ਨਾਲ ਹੀ ਦੋ ਹੋਰ ਬੱਚਿਆਂ ਦੀ ਮੌਤ ਹੋ ਗਈ।

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …