ਕਿਹਾ, ਨਵਜੋਤ ਸਿੰਘ ਸਿੱਧੂ ਕੋਲ ਕਿਵੇਂ ਪਹੁੰਚੀ ਸੀਲਬੰਦ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਟੀਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ‘ਤੇ ਸਵਾਲ ਉਠਾਏ ਹਨ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮਜੀਠੀਆ ਨੇ ਕਿਹਾ ਕਿ ਹਾਈਕੋਰਟ ਨੂੰ ਸੌਂਪੀ ਸੀਲਬੰਦ ਰਿਪੋਰਟ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੋਲ ਕਿਵੇਂ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ।
ਮਜੀਠੀਆ ਨੇ ਕਿਹਾ ਕਿ ਐਸਟੀਐਫ ਦੀ ਰਿਪੋਰਟ ਨੂੰ ਜਾਣਬੁੱਝ ਕੇ ਲੀਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਪਤਨੀ ਦੀ ਐਸਟੀਐਫ ਮੁਖੀ ਹਰਪ੍ਰੀਤ ਸਿੰਘ ਸਿੱਧੂ ਨਾਲ ਮਿਲੀਭੁਗਤ ਹੋ ਸਕਦੀ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਬੰਟੀ-ਬਬਲੀ ਦੀ ਜੋੜੀ ਕਿਹਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …