ਖਹਿਰਾ, ਧਰਮਵੀਰ ਗਾਂਧੀ ਅਤੇ ਛੋਟੇਪੁਰ ਨੂੰ ਕੀਤਾ ਜਾਵੇਗਾ ਫਰੰਟ ‘ਚ ਸ਼ਾਮਲ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 2019 ਦੀਆਂ ਲੋਕ ਸਭਾ ਚੋਣਾਂ ਲਈ ਨਵਾਂ ਪਲੇਟਫ਼ਾਰਮ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿਚ ਸੁਖਪਾਲ ਸਿੰਘ ਖਹਿਰਾ, ਸੰਸਦ ਮੈਂਬਰ ਧਰਮਵੀਰ ਗਾਂਧੀ ਤੇ ਸੁੱਚਾ ਸਿੰਘ ਛੋਟੇਪੁਰ ਨੂੰ ਸ਼ਾਮਿਲ ਕੀਤਾ ਜਾਵੇਗਾ। ਚੇਤੇ ਰਹੇ ਕਿ ਪਿਛਲੇ ਦਿਨੀਂ ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮਾਫੀ ਮੰਗਣ ਤੋਂ ਬਾਅਦ ਲੋਕ ਇਨਸਾਫ ਪਾਰਟੀ ਨੇ ‘ਆਪ’ ਨਾਲੋਂ ਨਾਤਾ ਤੋੜ ਲਿਆ ਸੀ। ਸਿਮਰਜੀਤ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪੰਜਾਬ ਭਰ ਵਿਚ ਲੋਕ ਸਭਾ ਚੋਣਾਂ ਲੜੇਗੀ।
ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਚੋਣਾਂ ਵਿਚ ਉਨ੍ਹਾਂ ਆਗੂਆਂ ਨੂੰ ਨਾਲ ਲੈ ਕੇ ਚੱਲੇਗੀ ਜਿਹੜੇ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਦੀ ਹਾਮੀ ਭਰਦੇ ਹਨ। ਬੈਂਸ ਨੇ ਕਿਹਾ ਕਿ ਕਈ ਆਗੂ ਲੋਕ ਇਨਸਾਫ ਪਾਰਟੀ ਦੇ ਸੰਪਰਕ ਵਿਚ ਵੀ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …