35 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾ ਦਿੱਤੀ ਹੈ। ਸੀਬੀਆਈ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਉਸ ਦੀ ਮੌਤ ਹੋਣ ਤੱਕ ਜੇਲ੍ਹ ਵਿੱਚ ਕੈਦ ਰਹਿਣ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ-ਨਾਲ 35 ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਰਹੇ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਜਗਤਾਰ ਸਿੰਘ ਤਾਰਾ ਲਈ ਸੀਬੀਆਈ ਨੇ ਫਾਂਸੀ ਦੀ ਸਜਾ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਕੁਦਰਤੀ ਮੌਤ ਹੋਣ ਤੱਕ ਤਾਰਾ ਨੂੰ ਉਮਰ ਕੈਦ ਦੀ ਸਜਾ ਸੁਣਾ ਦਿੱਤੀ। ਚੇਤੇ ਰਹੇ ਕਿ 31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਪੰਜਾਬ-ਹਰਿਆਣਾ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਬੇਅੰਤ ਸਿੰਘ ਦੇ ਨਾਲ 17 ਹੋਰ ਵਿਅਕਤੀ ਵੀ ਮਾਰੇ ਗਏ ਸਨ।
Check Also
ਐਸਜੀਪੀਸੀ ਨੇ ਭਾਰਤੀ ਫੌਜ ਦਾ ਬਿਆਨ ਕੀਤਾ ਖਾਰਜ
ਕਿਹਾ : ਗੁਰੂ ਘਰ ’ਤੇ ਹਮਲੇ ਬਾਰੇ ਕੋਈ ਵੀ ਫੌਜ ਸੋਚ ਹੀ ਨਹੀਂ ਸਕਦੀ ਅੰਮਿ੍ਰਤਸਰ/ਬਿਊਰੋ …