ਸੁਖਪਾਲ ਖਹਿਰਾ ਵੀ ਹੋਏ ਨਰਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਟੁੱਟਣ ਦਾ ਖਤਰਾ ਹਾਲ ਦੀ ਘੜੀ ਟਲ ਗਿਆ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸਹਿ ਪ੍ਰਧਾਨ ਅਮਨ ਅਰੋੜਾ ਨੇ ਇਸ ਗੱਲ ਨੂੰ ਸਾਫ਼ ਕਰ ਦਿੱਤਾ ਹੈ।
ਸੁਖਪਾਲ ਖਹਿਰਾ ਨੇ ਕਿਹਾ ਕਿ ਕਈ ਚਮਚੇ ਤੇ ਬੂਟ ਪੋਲਿਸ਼ਾਂ ਕਰਨ ਵਾਲੇ ਮੇਰੇ ਖ਼ਿਲਾਫ਼ ਹਨ। ਇਹੋ ਜਿਹੇ ਸਾਰੀਆਂ ਪਾਰਟੀਆਂ ਵਿਚ ਹੁੰਦੇ ਹਨ। ਮੈਂ ਕਦੇ ਪਾਰਟੀ ਤੋੜਨ ਦੀ ਗੱਲ ਨਹੀਂ ਕੀਤੀ। ਮੈਂ ਖ਼ੁਦਮਖਤਾਰੀ ਦੀ ਗੱਲ ਕੀਤੀ ਹੈ ਤੇ ਉਹ ਹੋਣੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਬਿਕਰਮ ਮਜੀਠੀਆ ਤੋਂ ਮਾਫ਼ੀ ਮੰਗ ਕੇ ਕੇਜਰੀਵਾਲ ਨੇ ਗ਼ਲਤ ਕੀਤਾ ਹੈ ਪਰ ਅਮਨ ਅਰੋੜਾ ਦਾ ਕਹਿਣਾ ਹੈ ਕਿ ਮੁਆਫ਼ੀ ਮੰਗਣਾ ਕੇਜਰੀਵਾਲ ਦੀ ਮਜਬੂਰੀ ਬਣ ਗਿਆ ਹੈ। ਕਿਉਂਕਿ ਉਨ੍ਹਾਂ ‘ਤੇ ਮਾਣਹਾਨੀ ਦੇ ਇੰਨੇ ਕੇਸ ਚੱਲ ਰਹੇ ਹਨ ਕਿ ਅਦਾਲਤਾਂ ਦੇ ਚੱਕਰਾਂ ਵਿੱਚ ਕੋਈ ਕੰਮ ਨਹੀਂ ਹੋ ਰਿਹਾ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …