ਭਲਕੇ ਬਜਟ ਸੈਸ਼ਨ ਹੋਵੇਗਾ ਸ਼ੁਰੂ, ਅਕਾਲੀਆਂ ਵਲੋਂ ਕੀਤਾ ਜਾਵੇਗਾ ਘਿਰਾਓ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਇਕ ਦਿਨ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਲਕੇ ਮੰਗਲਵਾਰ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਸਬੰਧੀ ਚਰਚਾ ਕੀਤੀ ਗਈ ਅਤੇ ਇਸ ਦੇ ਨਾਲ ਕਈ ਹੋਰ ਮਹੱਤਵਪੂਰਨ ਪਹਿਲੂਆਂ ‘ਤੇ ਵੀ ਵਿਚਾਰ-ਚਰਚਾ ਹੋਈ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਪੱਕੇ ਤੌਰ ‘ਤੇ ਹੁੱਕਾ ਬਾਰਾਂ ‘ਤੇ ਰੋਕ ਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਪੀੜ੍ਹੀ ਖਰਾਬ ਨਹੀਂ ਹੋਣ ਦਿਆਂਗੇ। ਮੀਟਿੰਗ ਖਤਮ ਹੋਣ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਇਸ ਸੈਸ਼ਨ ਦੌਰਾਨ ਗੈਰਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਬਿੱਲ ਲੈ ਕੇ ਆਉਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮਜੀਠੀਆ ਤੋਂ ਮੁਆਫੀ ਮੰਗਣ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੰ ਮੁੱਖ ਰੱਖਦਿਆਂ ਕਾਂਗਰਸ ਵਲੋਂ ‘ਆਪ’ ਅਤੇ ਅਕਾਲੀ ਦਲ ਦੇ ਹਮਲਿਆਂ ਨੂੰ ਪਛਾੜਨ ਲਈ ਰਣਨੀਤੀ ਤੈਅ ਕੀਤੀ ਗਈ। ਚੇਤੇ ਰਹੇ ਕਿ ਅਕਾਲੀਆਂ ਨੇ ਬਜਟ ਸੈਸ਼ਨ ਦੇ ਸ਼ੁਰੂ ਵਿਚ ਸਰਕਾਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …