20.1 C
Toronto
Thursday, August 27, 2026
spot_img
Homeਪੰਜਾਬਲੰਗਾਹ ਨੂੰ ਪੰਜਾਬ ਤੇ ਹਰਿਆਣਾ ਤੋਂ ਮਿਲੀ ਜ਼ਮਾਨਤ

ਲੰਗਾਹ ਨੂੰ ਪੰਜਾਬ ਤੇ ਹਰਿਆਣਾ ਤੋਂ ਮਿਲੀ ਜ਼ਮਾਨਤ

ਲੰਗਾਹ ਨੂੰ ਪੰਜਾਬ ਤੇ ਹਰਿਆਣਾ ਤੋਂ ਮਿਲੀ ਜ਼ਮਾਨਤਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਸੁੱਚਾ ਸਿੰਘ ਲੰਗਾਹ
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰ ਦੇ ਮਾਮਲੇ ਵਿਚ ਫਸੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਦਾਲਤ ਨੇ ਇਸ ਦੇ ਲਈ ਲੰਗਾਹ ਅੱਗੇ ਕਈ ਸ਼ਰਤਾਂ ਰੱਖੀਆਂ ਹਨ। ਜ਼ਮਾਨਤ ਮਿਲਣ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਅਦਾਲਤ ਦੀ ਇਜਾਜ਼ਤ ਤੋਂ ਬਿਨਾ ਦੇਸ਼ ਛੱਡ ਕੇ ਨਹੀਂ ਜਾ ਸਕਦੇ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਲੰਗਾਹ ਇਸ ਮਾਮਲੇ ਵਿਚ ਸ਼ਿਕਾਇਤ ਕਰਤਾ ਅਤੇ ਇਸ ਕੇਸ ਦੇ ਕਿਸੇ ਵੀ ਗਵਾਹ ਨਾਲ ਕੋਈ ਸੰਪਰਕ ਨਹੀਂ ਰੱਖਣਗੇ।ઠਜ਼ਿਕਰਯੋਗ ਹੈ ਕਿ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਤਾਇਨਾਤ ਵਿਧਵਾ ਮਹਿਲਾ ਨੇ ਸੁੱਚਾ ਸਿੰਘ ਲੰਗਾਹ ‘ਤੇ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰਵਾਇਆ ਸੀ। ਦੋਸ਼ ਲੱਗਣ ਤੋਂ ਬਾਅਦ ਅਕਾਲੀ ਦਲ ਨੇ ਸੁੱਚਾ ਸਿੰਘ ਲੰਗਾਹ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਜਦੋਂ ਪਿਛਲੇ ਹਫਤੇ ਲੰਗਾਹ ਨੂੰ ਜ਼ਮਾਨਤ ਮਿਲਣ ਦੀ ਆਸ ਹੋਈ ਤਾਂ ਅਕਾਲੀ ਆਗੂਆਂ ਨੇ ਲੰਗਾਹ ਨਾਲ ਨੇੜਤਾ ਬਣਾਉਣੀ ਸ਼ੁਰੂ ਕਰ ਦਿੱਤੀ ਸੀ ਅਤੇ ਪੇਸ਼ੀ ਦੌਰਾਨ ਲੰਗਾਹ ਨੂੰ ਮਿਲਣ ਵੀ ਪਹੁੰਚੇ ਸਨ।

RELATED ARTICLES
POPULAR POSTS