ਕੁਰੂਕਸ਼ੇਤਰ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹੇ ਭਾਈ ਗੁਰਬਖ਼ਸ਼ ਸਿੰਘ
ਕੁਰੂਕਸ਼ੇਤਰ/ਬਿਊਰੋ ਨਿਊਜ਼
ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਇਕ ਵਾਰ ਫਿਰ ਤੋਂ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸੰਘਰਸ਼ ਦੇ ਚਲਦਿਆਂ ਅੱਜ ਦੁਪਹਿਰ ਕਰੀਬ ਇਕ ਵਜੇ ਉਹ ਆਪਣੇ ਜੱਦੀ ਪਿੰਡ ਠਸਕਾ ਅਲੀ ਜ਼ਿਲ੍ਹਾ ਕੁਰੂਕਸ਼ੇਤਰ ਵਿਖੇ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਚੇਤੇ ਰਹੇ ਕਿ ਪਿਛਲੇ ਸਮੇਂ ਦੌਰਾਨ ਭਾਈ ਗੁਰਬਖਸ਼ ਸਿੰਘ ਨੇ ਇਸੇ ਮਾਮਲੇ ‘ਤੇ ਕਾਫੀ ਲੰਮਾ ਸੰਘਰਸ਼ ਕੀਤਾ ਸੀ ਤੇ ਦੇਸ਼ ਵਿਦੇਸ਼ ‘ਚ ਚਰਚਾ ਦਾ ਵਿਸ਼ਾ ਬਣੇ ਰਹੇ ਹਨ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …