ਹੁਣ ਪੰਜਾਬ ਵਿਚ ਹੋਣਗੇ ਦੋ ਸਹਿ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪਾਰਟੀ ਦੇ ਸੀਨੀਅਰ ਆਗੂ ਡਾ. ਬਲਬੀਰ ਸਿੰਘ ਨੂੰ ਪੰਜਾਬ ਦਾ ਸਹਿ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਡਾ. ਬਲਬੀਰ ਸਿੰਘ ਨੂੰ ਪਾਰਟੀ ਦੇ ਸੂਬਾ ਸੰਗਠਨ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਬਲਵੀਰ ਸਿੰਘ ਦੀ ਨਿਯੁਕਤੀ ਦਾ ਐਲਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਕੀਤੀ। ਡਾ. ਬਲਵੀਰ ਸਿੰਘ ਦੀ ਨਿਯੁਕਤੀ ਦਾ ਫੈਸਲਾ ਪੰਜਾਬ ਦੇ ਪ੍ਰਮੁੱਖ ਅਹੁਦੇਦਾਰਾਂ, ਜੋਨ ਪ੍ਰਧਾਨਾਂ ਤੇ ਵਿਧਾਇਕਾਂ ਨਾਲ ਪਿਛਲੇ ਦਿਨੀ ਦਿੱਲੀ ਵਿਚ ਹੋਈ ਮੀਟਿੰਗ ਦੌਰਾਨ ਹੋਇਆ। ਇਸ ਮੌਕੇ ਵਿਸਥਾਰ ਸਲਾਹ-ਮਸ਼ਵਰੇ ਉਪਰੰਤ ਸੂਬੇ ਦੇ ਪ੍ਰਧਾਨ ਦੇ ਸਹਿਯੋਗ ਲਈ ਇੱਕ ਦੀ ਥਾਂ ਦੋ ਸਹਿ ਪ੍ਰਧਾਨ ਲਾਉਣ ਦਾ ਫੈਸਲਾ ਲਿਆ ਗਿਆ ਸੀ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੀ ਸਹਿ ਪ੍ਰਧਾਨ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …