ਕਿਹਾ, 39 ਭਾਰਤੀਆਂ ਦੇ ਮਾਮਲੇ ਵਿਚ ਸਰਕਾਰ ਨੇ ਪੂਰੇ ਦੇਸ਼ ਨੂੰ ਹਨ੍ਹੇਰੇ ‘ਚ ਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਦੇ ਕਿਸੇ ਇੱਕ-ਇਕ ਮੈਂਬਰ ਲਈ ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਕਾਫੀ ਲਾਹਣਤਾਂ ਪਾਈਆਂ। ਸੁਖਪਾਲ ਖਹਿਰਾ ਨੇ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਵੇ ਤੇ ਮ੍ਰਿਤਕਾਂ ਦੇ ਵਾਰਸਾਂ ਲਈ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ 39 ਪਰਿਵਾਰਾਂ ਸਮੇਤ ਪੂਰੇ ਦੇਸ਼ ਨੂੰ ਹਨੇਰੇ ਵਿੱਚ ਰੱਖਿਆ ਇਸ ਲਈ ਮੋਦੀ ਤੇ ਸੁਸ਼ਮਾ ਸਵਰਾਜ ਸੰਸਦ ਵਿੱਚ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣ।
Check Also
ਜ਼ਿਮਨੀ ਚੋਣਾਂ: ਪੰਜਾਬ ਵਿਚ ‘ਆਪ’ ਤਿੰਨ ਤੇ ਕਾਂਗਰਸ ਇਕ ਸੀਟ ‘ਤੇ ਕਾਬਜ਼
ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਅਤੇ ਬਰਨਾਲਾ …