ਜੇ ਸੱਚ ਪਤਾ ਸੀ ਤਾਂ ਕੇਂਦਰ ਨੂੰ ਪਹਿਲਾਂ ਹੀ ਐਲਾਨ ਕਰ ਦੇਣਾ ਚਾਹੀਦਾ ਸੀ
ਚੰਡੀਗੜ੍ਹ/ਬਿਊਰੋ ਨਿਊਜ਼
ਇਰਾਕ ਵਿਚ ਲਾਪਤਾ 39 ਭਾਰਤੀਆਂ ਦੀ ਮੌਤ ਦੀ ਪੁਸ਼ਟੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਇਨ੍ਹਾਂ 39 ਭਾਰਤੀਆਂ ਵਿਚ ਮਰਨ ਵਾਲੇ ਜ਼ਿਆਦਾਤਰ ਪੰਜਾਬੀ ਹਨ। ਕੈਪਟਨ ਨੇ ਕਿਹਾ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵਲੋਂ ਇਸ ਦੀ ਪੁਸ਼ਟੀ ਕਰਨ ਤੋਂ ਬਾਅਦ ਪੀੜਤ ਪਰਿਵਾਰ ਸੁੰਨ ਹੋ ਗਏ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਖ਼ਬਰ ਦੀ ਆਸ ਪਹਿਲਾਂ ਤੋਂ ਹੀ ਸੀ। ਕੇਂਦਰ ਸਰਕਾਰ ਨੂੰ ਇਹ ਪਹਿਲਾਂ ਹੀ ਐਲਾਨ ਕਰ ਦੇਣਾ ਚਾਹੀਦਾ ਸੀ।