ਪਾਰਟੀ ਵਿਚ ਬਦਲਾਅ ਲਈ ਰਾਹੁਲ ਦੀ ਅਪੀਲ ਤੋਂ ਬਾਅਦ ਇਹ ਤੀਜਾ ਅਸਤੀਫਾ
ਲਖਨਊ/ਬਿਊਰੋ ਨਿਊਜ਼
ਕਾਂਗਰਸ ਦੇ ਮਹਾਂ ਸੰਮੇਲਨ ਤੋਂ ਬਾਅਦ ਪਾਰਟੀ ਵਿਚ ਬਦਲਾਅ ਨਜ਼ਰ ਆਉਣ ਲੱਗੇ ਹਨ। ਅੱਜ ਉਤਰ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਜ ਬੱਬਰ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਮਨਜੂਰ ਹੋਣ ਤੱਕ ਰਾਜ ਬੱਬਰ ਕੰਮਕਾਜ ਦੇਖਦੇ ਰਹਿਣਗੇ। ਕਾਂਗਰਸ ਵਿਚ ਦੋ ਦਿਨਾਂ ਦੌਰਾਨ ਇਹ ਤੀਜਾ ਅਸਤੀਫਾ ਹੈ। ਇਸ ਤੋਂ ਪਹਿਲਾਂ ਗੁਜਰਾਤ ਅਤੇ ਗੋਆ ਦੇ ਸੂਬਾ ਪ੍ਰਧਾਨਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਇਨ੍ਹਾਂ ਤਿੰਨਾਂ ਅਸਤੀਫਿਆਂ ਬਾਰੇ ਪਾਰਟੀ ਨੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਜ਼ਿਕਰਯੋਗ ਹੈ ਕਿ ਰਾਜ ਬੱਬਰ ਲੰਮਾ ਸਮਾਂ ਸਮਾਜਵਾਦੀ ਪਾਰਟੀ ਵਿਚ ਰਹਿਣ ਤੋਂ ਬਾਅਦ ਕਾਂਗਰਸ ਵਿਚ ਆਏ ਸਨ। ਚੇਤੇ ਰਹੇ ਕਿ ਰਾਹੁਲ ਗਾਂਧੀ ਨੇ ਪਾਰਟੀ ਦੇ ਮਹਾਂ ਸੰਮੇਲਨ ਵਿਚ ਨੌਜਵਾਨਾਂ ਨੂੰ ਮੌਕਾ ਦਿੱਤੇ ਜਾਣ ਦੀ ਗੱਲ ਕਹੀ ਸੀ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …