70 ਫੁੱਟ ਉਚੀ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਗੁਰਬਖਸ਼ ਸਿੰਘ ਨੇ ਦਿੱਤੀ ਸੀ ਜਾਨ
ਕੁਰੂਕਸ਼ੇਤਰ/ਬਿਊਰੋ ਨਿਊਜ਼
ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਲੰਘੇ ਕੱਲ੍ਹ ਕੁਰੂਕਸ਼ੇਤਰ ‘ਚ 70 ਫੁੱਟ ਉਚੀ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਜਾਨ ਦੇ ਦਿੱਤੀ। ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੁਰੂਕਸ਼ੇਤਰ ਵਿਚ ਧਰਨਾ ਵੀ ਲਗਾਇਆ ਹੈ। ਧਰਨਾਕਾਰੀ ਗੁਰਬਖਸ਼ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੇ ਸਨ। ਦੂਜੇ ਪਾਸੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਗੱਲ ਕਹੀ ਹੈ। ਸਿੱਖ ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਗੁਰਬਖਸ਼ ਸਿੰਘ ਨੂੰ ਜ਼ਬਰਦਸਤੀ ਟੈਂਕੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਕਈ ਸਿੱਖ ਨੌਜਵਾਨਾਂ ਦਾ ਕਹਿਣਾ ਹੈ ਕਿ ਗੁਰਬਖਸ਼ ਸਿੰਘ ਖਾਲਸਾ ਨੂੰ ਪੁਲਿਸ ਮੁਲਾਜ਼ਮਾਂ ਨੇ ਟੈਂਕੀ ਉਤੋਂ ਧੱਕਾ ਦਿੱਤਾ ਸੀ। ਭਾਈ ਮੋਹਕਮ ਸਿੰਘ ਨੇ ਸਥਾਨਕ ਪ੍ਰਸ਼ਾਸਨ ਉੱਪਰ ਇਲਜ਼ਾਮ ਲਾਏ ਹਨ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …