Breaking News
Home / ਭਾਰਤ / 30 ਸਾਲ ਪੁਰਾਣੇ ਕੇਸ ਵਿਚ ਨਵਜੋਤ ਸਿੱਧੂ ਖਿਲਾਫ ਸੁਪਰੀਮ ਕੋਰਟ ਵਿਚ ਸੁਣਵਾਈ

30 ਸਾਲ ਪੁਰਾਣੇ ਕੇਸ ਵਿਚ ਨਵਜੋਤ ਸਿੱਧੂ ਖਿਲਾਫ ਸੁਪਰੀਮ ਕੋਰਟ ਵਿਚ ਸੁਣਵਾਈ

ਸੁਪਰੀਮ ਕੋਰਟ ਦਾ ਫੈਸਲਾ ਜਲਦੀ ਆਉਣ ਦੀ ਉਮੀਦ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਿਉਂਕਿ ਸਿੱਧੂ ਖਿਲਾਫ 30 ਸਾਲ ਪੁਰਾਣੇ ਮਾਮਲੇ ਵਿਚ ਸੁਣਵਾਈ ਸੁਪਰੀਮ ਕੋਰਟ ਵਿਚ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਦਾ ਫੈਸਲਾ ਵੀ ਜਲਦੀ ਆ ਸਕਦਾ ਹੈ। ਇਹ ਮਾਮਲਾ ਕਰੀਬ 30 ਸਾਲ ਪੁਰਾਣਾ ਹੈ ਜਿਸ ਵਿਚ ਦਸੰਬਰ 2006 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਸਿੱਧੂ ਅਤੇ ਉਸਦੇ ਦੋਸਤ ਨੂੰ ਦੋਸ਼ੀ ਮੰਨਿਆ ਸੀ। ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸਿੱਧੂ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਸਿੱਧੂ ਦੀ ਅਰਜ਼ੀ ਤੋਂ ਬਾਅਦ ਉਸਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਸੀ। ਇਹ ਮਾਮਲਾ 27 ਦਸੰਬਰ 1988 ਦਾ ਹੈ, ਜਦ ਕਾਰ ਪਾਰਕਿੰਗ ਨੂੰ ਲੈ ਕੇ ਸਿੱਧੂ ਦਾ ਗੁਰਨਾਮ ਸਿੰਘ ਨਾਮ ਦੇ ਇਕ ਵਿਅਕਤੀ ਨਾਲ ਝਗੜਾ ਹੋ ਗਿਆ ਸੀ। ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਸੀ ਤਾਂ ਗੁਰਨਾਮ ਸਿੰਘ ਦੇ ਜ਼ਿਆਦਾ ਸੱਟ ਲੱਗ ਗਈ ਸੀ ਤੇ ਉਸਦੀ ਹਸਪਤਾਲ ਵਿਚ ਮੌਤ ਹੋ ਗਈ ਸੀ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …