ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਇਕ ਹਫਤੇ ਦਾ ਸਮਾਂ ਲੱਗੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿੱਚ ਮਾਰੇ ਗਏ 39 ਭਾਰਤੀਆਂ ਦੀਆਂ ਮ੍ਰਿਤਕਾਂ ਦੇਹਾਂ ਭਾਰਤ ਲਿਆਉਣ ਬਾਰੇ ਵਿਦੇਸ਼ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਵੀ.ਕੇ. ਸਿੰਘ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਵਿੱਚ ਮੀਡੀਆ ਨੂੰ ਦੱਸਿਆ ਕਿ ਵੀ.ਕੇ. ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਇਕ ਹਫ਼ਤਾ ਲੱਗੇਗਾ। ਚੇਤੇ ਰਹੇ ਕਿ ਇਰਾਕ ਵਿਚ ਮਾਰੇ ਗਏ 39 ਭਾਰਤੀਆਂ ਵਿਚੋਂ 27 ਨੌਜਵਾਨ ਪੰਜਾਬ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਅੰਤਿਮ ਰਸਮਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਰੁਜ਼ਗਾਰ ਲੱਭਣ ਦਾ ਯਤਨ ਕਰੇਗੀ ਅਤੇ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਪਹਿਲਾਂ ਹੀ ਦਿੱਤੀ ਜਾ ਰਹੀ ਪ੍ਰਤੀ ਮਹੀਨਾ 20-20 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਲਣੀ ਜਾਰੀ ਰਹੇਗੀ।
Home / ਪੰਜਾਬ / ਕੈਪਟਨ ਅਮਰਿੰਦਰ ਨੇ 39 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਭਾਰਤ ਲਿਆਉਣ ਲਈ ਕੇਂਦਰੀ ਰਾਜ ਮੰਤਰੀ ਵੀ.ਕੇ. ਸਿੰਘ ਨਾਲ ਕੀਤੀ ਗੱਲਬਾਤ
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …