ਕਿਹਾ, ਰਾਣਾ ਕੇਪੀ ਦੇ ਮਾਫੀਆ ਨਾਲ ਸਬੰਧ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਅੱਜ ਲੋਕ ਇਨਸਾਫ ਪਾਰਟੀ ਨੇ ਇਲਜ਼ਾਮ ਲਾਇਆ ਹੈ ਕਿ ਵਿਧਾਨ ਸਭਾ ਦਾ ਸਪੀਕਰ ਰਾਣਾ ਕੇਪੀ ਸਿੰਘ ਮਾਫੀਆ ਨਾਲ ਮਿਲਿਆ ਹੋਇਆ ਹੈ। ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਸਪੀਕਰ ਦਾ ਜਵਾਈ ਧਰੁਵ ਸਿੰਘ ਕੰਵਰ ਗੈਰ ਕਾਨੂੰਨੀ ਮਾਈਨਿੰਗ ਕਰ ਰਿਹਾ। ਉਨ੍ਹਾਂ ਕਿਹਾ ਕਿ ਸਪੀਕਰ ਆਪਣੇ ਭਤੀਜੇ ਨੂੰ ਵਿਧਾਨ ਸਭਾ ਵਿੱਚ ਗੈਰਕਨੂੰਨੀ ਤਰੀਕੇ ਨਾਲ ਲਾਅ ਅਫਸਰ ਦੀ ਨੌਕਰੀ ਦਿਵਾਉਣਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਪੀਕਰ ਉਨ੍ਹਾਂ ਨੂੰ ਪੱਕਾ ਬਰਖ਼ਾਸਤ ਕਰਨਾ ਚਾਹੁੰਦਾ ਹੈ ਤਾਂ ਕਰ ਲਵੇ, ਉਹ ਸਪੀਕਰ ਖਿਲਾਫ ਲੜਾਈ ਜਾਰੀ ਰੱਖਣਗੇ। ਸਿਮਰਜੀਤ ਬੈਂਸ ਨੇ ਕਿਹਾ ਕਿ ਪਾਣੀਆਂ ਦੇ ਮਸਲੇ ‘ਤੇ ਕਾਂਗਰਸ ਦਾ ਰਵੱਈਆ ਪੰਜਾਬ ਦੇ ਖ਼ਿਲਾਫ਼ ਹੈ। ਪੰਜਾਬ ਸਰਕਾਰ ਸਹੀ ਕਾਨੂੰਨੀ ਲੜਾਈ ਨਹੀਂ ਲੜ ਰਹੀ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …