ਅਕਾਲੀ ਦਲ ਨੇ ਕਾਲੇ ਚੋਲੇ ਪਾ ਕੇ ਕੀਤਾ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੀ ਪਾਰਟੀ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕਰਦੀ, ਉਸ ਨੂੰ ਸਰਕਾਰ ਵਿੱਚ ਰਹਿਣ ਦਾ ਹੱਕ ਨਹੀਂ। ਉਨ੍ਹਾਂ ਇਸ ਬਾਬਤ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ। ਬਾਦਲ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਨੂੰ ਆਪਣੇ ਸਾਰੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਪ੍ਰਾਜੈਕਟਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਸਰਕਾਰ ਦੇ ਵਾਰ-ਵਾਰ ਖ਼ਜ਼ਾਨਾ ਖਾਲੀ ਹੈ ਕਹਿਣ ‘ਤੇ ਆਲੋਚਨਾ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਕਾਰ ਵਿਰੁੱਧ ਕਾਲੇ ਚੋਲ਼ੇ ਪਾ ਕੇ ਕਿਸਾਨਾਂ ਤੇ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਵੀ ਕੀਤਾ। ਅਕਾਲੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …