Breaking News
Home / ਪੰਜਾਬ / ਲੰਗਰ ‘ਤੇ ਕੈਪਟਨ ਨੇ ਆਪਣੇ ਹਿੱਸੇ ਦੀ ਜੀਐਸਟੀ ਛੱਡੀ

ਲੰਗਰ ‘ਤੇ ਕੈਪਟਨ ਨੇ ਆਪਣੇ ਹਿੱਸੇ ਦੀ ਜੀਐਸਟੀ ਛੱਡੀ

ਕੇਂਦਰ ਕੋਲੋਂ ਕੀਤੀ ਮੰਗ ਕਿ ਲੰਗਰ ‘ਤੇ ਜੀਐਸਟੀ ਪੂਰੀ ਤਰ੍ਹਾਂ ਮਾਫ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਰਸਦ ‘ਤੇ ਜੀ.ਐਸ.ਟੀ. ਦੇ ਸੂਬਾ ਸਰਕਾਰ ਦੇ 50 ਫੀਸਦੀ ਹਿੱਸੇ ਨੂੰ ਮਾਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਪਾਸੋਂ ਲੰਗਰ ‘ਤੇ ਜੀ.ਐਸ.ਟੀ. ਨੂੰ ਪੂਰੀ ਤਰ੍ਹਾਂ ਮੁਆਫ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਅੰਮ੍ਰਿਤਸਰ ਸਥਿਤ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਾਨ ਦੇ ਲੰਗਰ/ਪ੍ਰਸਾਦ ‘ਤੇ ਵੀ ਸਰਕਾਰ ਵੱਲੋਂ ਆਪਣੇ ਹਿੱਸੇ ਦਾ ਜੀ.ਐਸ.ਟੀ. ਮਾਫ ਕਰਨ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਾਲ 2002 ਵਿੱਚ ਵੀ ਉਨ੍ਹਾਂ ਦੀ ਸਰਕਾਰ ਨੇ ਲੰਗਰ ਵਸਤਾਂ ‘ਤੇ ਸੇਲ ਟੈਕਸ ਮੁਆਫ ਕੀਤਾ ਸੀ ਜੋ ਉਸ ਤੋਂ ਪਹਿਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵਸੂਲਿਆ ਜਾਂਦਾ ਸੀ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …