ਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ‘ਤੇ ਹੋਏਗਾ ਖਰਚ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੇਸ਼ 53,000 ਕਰੋੜ ਦੇ ਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ਉੱਪਰ ਖਰਚ ਹੋਏਗਾ। ਸਰਕਾਰ ਨੇ ਆਪਣੇ ਬਜਟ ਵਿੱਚ ਵਾਤਾਵਰਨ ਤੇ ਸਿੱਖਿਆ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਹੈ। ਇਸ ਲਈ ਇਸ ਨੂੰ ਗਰੀਨ ਬਜਟ ਕਿਹਾ ਗਿਆ ਹੈ। ਦਿੱਲੀ ਦੇ ਸਕੂਲਾਂ ਵਿੱਚ ਇੱਕ ਲੱਖ 20 ਹਜ਼ਾਰ ਸੀਸੀਟੀਵੀ ਕੈਮਰੇ ਲਾਉਣ ਦੀ ਯੋਜਨਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਦਿੱਲੀ ਦਾ ਬਜਟ ਡੇਢ ਗੁਣਾ ਵਧਿਆ ਹੈ। 2014-15 ਵਿੱਚ ਇਹ ਬਜਟ 30,940 ਕਰੋੜ ਰੁਪਏ ਦਾ ਸੀ ਜੋ ਹੁਣ ਵਧ ਕੇ 53 ਹਜ਼ਾਰ ਕਰੋੜ ਰੁਪਏ ਹੋ ਗਿਆ ਹੈ। ਕੇਜਰੀਵਾਲ ਸਰਕਾਰ 53 ਹਜ਼ਾਰ ਕਰੋੜ ਰੁਪਏ ਦੇ ਬਜਟ ਵਿੱਚ 42 ਹਜ਼ਾਰ ਕਰੋੜ ਰੁਪਏ ਦਾ ਹਿੱਸਾ ਮਾਲੀਆ ਤੋਂ ਹਾਸਲ ਕਰੇਗੀ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …