ਕਿਹਾ, ਕੇਂਦਰ ਸਰਕਾਰ ਇਰਾਕ ‘ਚ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਦੇ ਮੋਸੂਲ ਵਿੱਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ।
ਕੈਪਟਨ ਨੇ ਪਾਕਿਸਤਾਨੀ ਏਜੰਸੀ ਆਈ ਐਸ ਆਈ ਵੱਲੋਂ ਸਿੱਖ ਨੌਜਵਾਨਾਂ ਨੂੰ ਹਥਿਆਰਾਂ ਦੀ ਸਿਖਲਾਈ ਦੇਣ ਦੀ ਰਿਪੋਰਟ ਬਾਰੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ। ਆਈਐਸਆਈ ਗੈਂਗਸਟਰਾਂ ਨੂੰ ਹਥਿਆਰ ਜ਼ਰੂਰ ਦਿੰਦੀ ਹੈ। ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ “ਮਜੀਠੀਆ ਤਸਕਰਾਂ ਨਾਲ ਰਹਿੰਦਾ ਸੀ, ਇਹ ਐਸਟੀਐਫ ਦੀ ਰਿਪੋਰਟ ਕਹਿੰਦੀ ਹੈ। ਚੇਤੇ ਰਹੇ ਕਿ ਲੰਘੇ ਕੱਲ੍ਹ ਕੇਂਦਰੀ ਗ੍ਰਹਿ ਮੰਤਰਾਲੇ ਦੀ ਰਿਪੋਰਟ ‘ਚ ਕਿਹਾ ਗਿਆ ਸੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਭਾਰਤ ਵਿਚ ਦਹਿਸ਼ਤੀ ਗਤੀਵਿਧੀਆਂ ਲਈ ਪੰਜਾਬ ਦੇ ਸਿੱਖ ਨੌਜਵਾਨਾਂ ਦੀ ਭਰਤੀ ਕਰ ਰਹੀ ਹੈ ਅਤੇ ਹਥਿਆਰਾਂ ਦੀ ਸਿਖਲਾਈ ਦੇ ਰਹੀ ਹੈ।
Check Also
ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਨੇ ਕੀਤੀ 3 ਘੰਟੇ ਹੜਤਾਲ
ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 2500 ਤੋਂ …