Breaking News
Home / ਪੰਜਾਬ / ਸਦਨ ਦੀ ਕਾਰਵਾਈ ਦਾ ਸੋਸ਼ਲ ਮੀਡੀਆ ‘ਤੇ ਹੋਇਆ ਸਿੱਧਾ ਪ੍ਰਸਾਰਣ

ਸਦਨ ਦੀ ਕਾਰਵਾਈ ਦਾ ਸੋਸ਼ਲ ਮੀਡੀਆ ‘ਤੇ ਹੋਇਆ ਸਿੱਧਾ ਪ੍ਰਸਾਰਣ

ਕੈਪਟਨ ਨੇ ਕੀਤੀ ਚਿੰਤਾ ਪ੍ਰਗਟ, ਸਪੀਕਰ ਨੇ ਦਿੱਤੇ ਜਾਂਚ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਵੱਲੋਂ ਸਦਨ ਦੀ ਕਾਰਵਾਈ ਦਾ ਸੋਸ਼ਲ ਮੀਡੀਆ ਰਾਹੀਂ ਸਿੱਧਾ ਪ੍ਰਸਾਰਣ ਕਰਨ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਪੀਕਰ ਨੇ ਇਹ ਹੁਕਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਉਠਾਏ ਮਸਲੇ ਤੋਂ ਬਾਅਦ ਦਿੱਤੇ ਹਨ। ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਨਿਯਮਾਂ ਦੀ ਉਲੰਘਣਾ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਿਸ ਨਾਲ ਸਪੀਕਰ ਨੇ ਸਹਿਮਤੀ ਜ਼ਾਹਰ ਕੀਤੀ। ਇਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸਦਨ ਦੀ ਕਾਰਵਾਈ ਦਾ ਫੇਸਬੁੱਕ ਰਾਹੀਂ ਸਿੱਧਾ ਪ੍ਰਸਾਰਣ ਕਰਨਾ ਗੰਭੀਰ ਮਸਲਾ ਹੈ। ਉਨ੍ਹਾਂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਸਾਰੇ ਵਿਧਾਇਕਾਂ ਨੂੰ ਸਦਨ ਦੀ ਮਾਣ-ਮਰਿਆਦਾ ਕਾਇਮ ਰੱਖਣ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …