ਕਿਹਾ, ਮੈਂ ਕਦੇ ਵੀ ਕਾਂਗਰਸ ਵਿਚ ਸ਼ਾਮਲ ਨਹੀਂ ਹੋਵਾਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਸਿਆਸਤ ਵਿਚ ਇਕ ਦੂਜੇ ‘ਤੇ ਇਲਜ਼ਾਮਬਾਜ਼ੀ ਕਰਨੀ ਆਮ ਜਿਹੀ ਗੱਲ ਹੋ ਗਈ ਹੈ। ਇਸੇ ਤਰ੍ਹਾਂ ਬਿਕਰਮ ਸਿੰਘ ਮਜੀਠੀਆ ਦੇ ਇਲਜ਼ਾਮਾਂ ‘ਤੇ ਪਲਟਵਾਰ ਕਰਦੇ ਹੋਏ, ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਆਖਿਆ ਕਿ ਬਿਕਰਮ ਮਜੀਠੀਆ ਵੱਲੋਂ ਲਗਾਏ ਗਏ ਦੋਸ਼ ਝੂਠੇ ਹਨ। ਖਹਿਰਾ ਨੇ ਕਿਹਾ ਕਿ ਉਹ ‘ਆਪ’ ਦੇ ਵਿਧਾਇਕ ਹਨ ਤੇ ਕਾਂਗਰਸ ਵਿਚ ਕਦੇ ਵੀ ਸ਼ਾਮਲ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਮਜੀਠੀਆ ਨੇ ਕਿਹਾ ਸੀ ਕਿ ਖਹਿਰਾ ਨੌਂ ਮਹੀਨੇ ਦੇ ਅੰਦਰ-ਅੰਦਰ ਕਾਂਗਰਸ ਵਿੱਚ ਸ਼ਾਮਲ ਹੋਣਗੇ। ਖਹਿਰਾ ਨੇ ਮਜੀਠੀਆ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਸਪਸ਼ਟ ਕੀਤਾ ਕਿ ਉਹ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਣਗੇ। ਮਜੀਠੀਆ ਵੱਲੋਂ ਜਸਟਿਸ ਰਣਜੀਤ ਸਿੰਘ ਨਾਲ ਰਿਸ਼ਤੇਦਾਰੀ ਦੇ ਇਲਜ਼ਾਮ ਬਾਰੇ ਖਹਿਰਾ ਨੇ ਕਿਹਾ, “ਜਸਟਿਸ ਰਣਜੀਤ ਸਿੰਘ ਮੇਰੇ ਰਿਸ਼ਤੇਦਾਰ ਜ਼ਰੂਰ ਹਨ ਪਰ ਉਹ ਹਰ ਕੰਮ ਹਮੇਸ਼ਾ ਨਿਰਪੱਖ ਹੋ ਕੇ ਕਰਦੇ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …