Breaking News
Home / ਹਫ਼ਤਾਵਾਰੀ ਫੇਰੀ / ਗੁਰਬਖਸ਼ ਸਿੰਘ ਖਾਲਸਾ ਦੀ ਮੌਤ ‘ਤੇ ਉਠੇ ਸਵਾਲ

ਗੁਰਬਖਸ਼ ਸਿੰਘ ਖਾਲਸਾ ਦੀ ਮੌਤ ‘ਤੇ ਉਠੇ ਸਵਾਲ

ਕੁਰੂਕਸ਼ੇਤਰ/ਬਿਊਰੋ ਨਿਊਜ਼ : ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਫਿਰ ਤੋਂ ਅੰਦੋਲਨ ਸ਼ੁਰੂ ਕਰਦੇ ਹੋਏ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਪਿੰਡ ਤੋਂ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ઠਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀ ਮੌਤ ਤੋਂ ਬਾਅਦ ਸਿੱਖ ਸੰਗਤ ਐਲ. ਐਨ.ਜੇ.ਪੀ. ਹਸਪਤਾਲ ਵਿਚ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਭਾਈ ਖ਼ਾਲਸਾ ਨੇ ਮੰਗਲਵਾਰ ਦੁਪਹਿਰ ਕਰੀਬ ਇਕ ਵਜੇ ਆਪਣੇ ਜੱਦੀ ਪਿੰਡ ਠਸਕਾ ਅਲੀ ਜ਼ਿਲ੍ਹਾ ਕੁਰੂਕਸ਼ੇਤਰ ਵਿਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਬੇਮਿਆਦੀ ઠਭੁੱਖ ਹੜਤਾਲ ਸ਼ੁਰੂ ਕੀਤੀ ਸੀ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਵਿਭਾਗ ਦੀ ਗੱਡੀ ਮੌਕੇ ‘ਤੇ ਪੁੱਜ ਗਈ। ਪਰਿਵਾਰ ਮੁਤਾਬਿਕ ਮੌਕੇ ‘ਤੇ ਪੁੱਜੇ ਡੀਐਸਪੀ ਧੀਰਜ ਕੁਮਾਰ ਨੇ ਟੈਂਕੀ ਤੋਂ ਹੇਠਾਂ ਉਤਰਨ ਲਈ ਉਨ੍ਹਾਂ ‘ਤੇ ਦਬਾਅ ਬਣਾਇਆ ਸੀ। ਦੇਰ ਸ਼ਾਮ 7.15 ਵਜੇ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਟੈਂਕੀ ਤੋਂ ਛਾਲ ਲਗਾ ਦਿੱਤੀ। ਇਸ ਤੋਂ ਬਾਅਦ ਡੀ.ਐਸ.ਪੀ. ਧੀਰਜ ਕੁਮਾਰ ਨੇ ਕਰਮਚਾਰੀਆਂ ਦੀ ਮਦਦ ਨਾਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਗੱਡੀ ਵਿਚ ਪਾਇਆ ਅਤੇ ਕੁਰੂਕਸ਼ੇਤਰ ਦੇ ਲੋਕਨਾਇਕ ਜੈਪ੍ਰਕਾਸ਼ ਹਸਪਤਾਲ ਲਿਆਂਦਾ। ਇੱਥੇ ਪੁੱਜਣ ‘ਤੇ ਡਾਕਟਰਾਂ ਨੇ ਭਾਈ ਖ਼ਾਲਸਾ ਨੂੰ ਮ੍ਰਿਤਕ ਐਲਾਨ ਦਿੱਤਾ। ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਬੁੜੈਲ ਜੇਲ੍ਹ ਵਿਚ ਬੰਦ ਭਾਈ ਗੁਰਮੀਤ ਸਿੰਘ ਦੀ ਮਾਤਾ ਸੁਰਜੀਤ ਕੌਰ ਅਤੇ ਭਾਈ ਸ਼ਮਸ਼ੇਰ ਸਿੰਘ ਦੀ ਪਤਨੀ ਬੀਬੀ ਬਲਜਿੰਦਰ ਕੌਰ ਅਤੇ ਭਾਈ ਸ਼ਮਸ਼ੇਰ ਸਿੰਘ ਦੇ ਭਰਾ ਭਗਵੰਤ ਸਿੰਘ ਨੇ ਸਿਰੋਪਾ ਪਹਿਨਾਇਆ। ਕਰੀਬ 3 ਸਾਲ ਲੰਘਣ ‘ਤੇ ਵੀ ਜਦੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਠੋਸ ਉਪਰਾਲਾ ਨਹੀਂ ਹੋਇਆ ਤਾਂ ਉਹ ਮੁੜ ਭੁੱਖ ਹੜਤਾਲ ‘ਤੇ ਬੈਠ ਗਏ ਸਨ।
ਧਰਨਾਕਾਰੀ ਗੁਰਬਖਸ਼ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੇ ਸਨ। ਦੂਜੇ ਪਾਸੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਗੱਲ ਕਹੀ ਹੈ। ਸਿੱਖ ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਗੁਰਬਖਸ਼ ਸਿੰਘ ਨੂੰ ਜ਼ਬਰਦਸਤੀ ਟੈਂਕੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਕਈ ਸਿੱਖ ਨੌਜਵਾਨਾਂ ਦਾ ਕਹਿਣਾ ਹੈ ਕਿ ਗੁਰਬਖਸ਼ ਸਿੰਘ ਖਾਲਸਾ ਨੂੰ ਪੁਲਿਸ ਮੁਲਾਜ਼ਮਾਂ ਨੇ ਟੈਂਕੀ ਉਤੋਂ ਧੱਕਾ ਦਿੱਤਾ ਸੀ। ਭਾਈ ਮੋਹਕਮ ਸਿੰਘ ਨੇ ਸਥਾਨਕ ਪ੍ਰਸ਼ਾਸਨ ਉੱਪਰ ਇਲਜ਼ਾਮ ਲਾਏ ਹਨ।

Check Also

ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ

ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …