ਕੇਂਦਰ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੂੰ ਦੇਵੇ ਮੁਆਵਜ਼ਾ
ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਦੇ ਮੋਸੂਲ ਵਿੱਚ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਕੈਪਟਨ ਨੇ ਪਾਕਿਸਤਾਨੀ ਏਜੰਸੀ ਆਈ ਐਸ ਆਈ ਵੱਲੋਂ ਸਿੱਖ ਨੌਜਵਾਨਾਂ ਨੂੰ ਹਥਿਆਰਾਂ ਦੀ ਸਿਖਲਾਈ ਦੇਣ ਦੀ ਰਿਪੋਰਟ ਬਾਰੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ। ਆਈਐਸਆਈ ਗੈਂਗਸਟਰਾਂ ਨੂੰ ਹਥਿਆਰ ਜ਼ਰੂਰ ਦਿੰਦੀ ਹੈ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ “ਮਜੀਠੀਆ ਤਸਕਰਾਂ ਨਾਲ ਰਹਿੰਦਾ ਸੀ, ਇਹ ਐਸਟੀਐਫ ਦੀ ਰਿਪੋਰਟ ਕਹਿੰਦੀ ਹੈ। ਚੇਤੇ ਰਹੇ ਕਿ ਲੰਘੇ ਕੱਲ੍ਹ ਕੇਂਦਰੀ ਗ੍ਰਹਿ ਮੰਤਰਾਲੇ ਦੀ ਰਿਪੋਰਟ ‘ਚ ਕਿਹਾ ਗਿਆ ਸੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਭਾਰਤ ਵਿਚ ਦਹਿਸ਼ਤੀ ਗਤੀਵਿਧੀਆਂ ਲਈ ਪੰਜਾਬ ਦੇ ਸਿੱਖ ਨੌਜਵਾਨਾਂ ਦੀ ਭਰਤੀ ਕਰ ਰਹੀ ਹੈ ਅਤੇ ਹਥਿਆਰਾਂ ਦੀ ਸਿਖਲਾਈ ਦੇ ਰਹੀ ਹੈ।
ਲੰਬੇ ਵਾਲਾਂ ਤੇ ਕੜਿਆਂ ਤੋਂ ਹੋਈ ਪਛਾਣ
ਸੁਸ਼ਮਾ ਸਵਰਾਜ ਨੇ ਆਪਣੇ ਤਕਰੀਬਨ 25 ਮਿੰਟਾਂ ਦੇ ਭਾਸ਼ਣ ਵਿਚ ਸਰਕਾਰ ਵਲੋਂ ਕੀਤੀਆਂ ਕੋਸ਼ਿਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਈ. ਐਸ.ਆਈ.ਐਸ. ਦੇ ਕਬਜ਼ੇ ਵਿਚੋਂ ਮੋਸੂਲ ਦੀ ਅਜ਼ਾਦੀ ਤੋਂ ਬਾਅਦ ਸਰਕਾਰ ਦੀਆਂ ਕੋਸ਼ਿਸ਼ਾਂ ਨੇ ਰਫ਼ਤਾਰ ਫੜੀ ਸੀ। ਵਿਦੇਸ਼ ਮੰਤਰੀ ਨੇ ਖੁਦਾਈ ਦੌਰਾਨ ਕੁਝ ਲੰਮੇ ਵਾਲ ਅਤੇ ਕੜੇ ਮਿਲਣ ਦੀ ਵੀ ਜਾਣਕਾਰੀ ਦਿੱਤੀ ਜੋ ਕਿ ਸਿੱਖ ਨੌਜਵਾਨਾਂ ਦੀ ਪਹਿਚਾਣ ਹੈ। ਪਹਿਲਾਂ ਇਕੱਠੇ ਦਫਨਾਈਆਂ ਗਈਆਂ ਲਾਸ਼ਾਂ ਵਿਚੋਂ ਭਾਰਤੀਆਂ ਦੀ ਪਹਿਚਾਣ ਕਰਨ ਲਈ ਰਾਜ ਸਰਕਾਰਾਂ ਦੀ ਮਦਦ ਨਾਲ ਉਨ੍ਹਾਂ ਦੇ ਪਰਿਵਾਰ ਦੇ ਡੀ. ਐਨ.ਏ. ਭੇਜੇ ਗਏ। ਪਰ ਇਕ ਸੂਹ ਦੇ ਆਧਾਰ ‘ਤੇ ਇਕ ਪਹਾੜ ‘ਚ ਲਾਸ਼ਾਂ ਹੋਣ ਦਾ ਪਤਾ ਲੱਗਾ, ਜਿਸ ਤੋਂ ਬਾਅਦ ਉਸ ਪਹਾੜ ‘ਤੇ ਦਫ਼ਨਾਈਆਂ ਲਾਸ਼ਾਂ ਦਾ ਪਤਾ ਲਾਉਣ ਲਈ ਡੀਪ ਪੈਨੀਟਰੇਸ਼ਨ ਰਾਡਾਰ ਦੀ ਵਰਤੋਂ ਕੀਤੀ ਗਈ। ਲਾਸ਼ ਨੂੰ ਇਰਾਕੀ ਅਧਿਕਾਰੀਆਂ ਦੀ ਮਦਦ ਨਾਲ ਕੱਢਿਆ ਗਿਆ, ਜਿਸ ਵਿਚ 39 ਲਾਸ਼ਾਂ ਬਰਾਮਦ ਕੀਤੀਆਂ ਗਈਆਂ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …